
ਲਖੀਮਪੁਰ ਖੀਰੀ ਘਟਨਾ: ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ
- by Jasbeer Singh
- July 22, 2024

ਲਖੀਮਪੁਰ ਖੀਰੀ ਘਟਨਾ: ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਨਵੀਂ ਦਿੱਲੀ, 22 ਜੁਲਾਈ : ਸੁਪੀਰਮ ਕੋਰਟ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ 2021 ਦੀ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਦੌਰਾਨ ਅੱਠ ਵਿਅਕਤੀਆਂ ਦੀ ਮੌਤ ਹੋਈ ਸੀ । ਪਿਛਲੇ ਸਾਲ 25 ਜਨਵਰੀ ਨੂੰ ਸਿਖਰਲੀ ਅਦਾਲਤ ਨੇ ਅਸ਼ੀਸ਼ ਮਿਸ਼ਰਾ ਨੂੰ ਹਿੰਸਾ ਦੌਰਾਨ ਹੋਈ ਮੰਦਭਾਗੀ ਘਟਨਾ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਸੀ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੇ ਬੈਂਚ ਨੇ ਵੀ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਹੇਠਲੀ ਅਦਾਲਤ ਨੂੰ ਸੁਣਵਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.