post

Jasbeer Singh

(Chief Editor)

ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼

post-img

ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਗਸਤ, 2025 : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਚ ਕਾਰਵਾਈ ਕਰਦੇ ਹੋਏ ਇੱਕ ਗੈਂਗ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ 5 ਦੋਸ਼ੀਆਂ। ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ । ਇਸ ਸਬੰਧੀ ਐਸ. ਪੀ. (ਦਿਹਾਤੀ) ਐਸ. ਏ. ਐਸ. ਨਗਰ, ਮਨਪ੍ਰੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਘੜੂੰਆ, ਤਹਿਸੀਲ ਖਰੜ, ਜਿਲ੍ਹਾ ਐਸ. ਏ. ਐਸ. ਨਗਰ ਵੱਲੋਂ ਇੱਕ ਦਰਖਾਸਤ ਬਰਖਿਲਾਫ਼ ਜਗਦੀਸ਼ ਕੁਮਾਰ ਪੁੱਤਰ ਮੇਵਾ ਰਾਮ ਵਾਸੀ ਪਿੰਡ ਕਲਹੇੜ੍ਹੀ, ਥਾਣਾ ਸਿਟੀ ਮੋਰਿੰਡਾ, ਜਿਲ੍ਹਾ ਰੂਪਨਗਰ (ਜਾਅਲੀ ਨਾਮ ਜੀਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਝੂੰਗੀਆਂ, ਖਰੜ) ਅਤੇ ਅਵਤਾਰ ਸਿੰਘ ਪੁੱਤਰ ਸਰਵਣ ਸਿੰਘ, ਵਾਸੀ ਪਿੰਡ ਦਿਆਲਪੁਰ, ਥਾਣਾ ਜੀਰਕਪੁਰ ਹਾਲ ਵਾਸੀ ਖਰੜ (ਜਾਅਲੀ ਨਾਮ ਬਹਾਦਰ ਸਿੰਘ ਪੁੱਤਰ ਅੰਗਰੇਜ ਸਿੰਘ, ਵਾਸੀ ਪਿੰਡ ਲੁਹਾਰ ਮਾਜਰਾ ਕਲਾਂ, ਜਿਲ੍ਹਾ ਫਤਿਹਗੜ੍ਹ ਸਾਹਿਬ) ਅਤੇ ਜਾਅਲੀ ਨਾਮ ਗੁਰਮੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੰਤੇ ਮਾਜਰਾ ਖਰੜ, ਦਿੱਤੀ ਗਈ ਸੀ । ਜਿਸ ਵਿੱਚ ਦੂਜੀ ਧਿਰ ਵੱਲੋਂ ਉਸ ਨੂੰ ਇੱਕ ਜਮੀਨ ਪਿੰਡ ਲੁਹਾਰ ਮਾਜਰਾ ਕਲਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਵਿਖਾਈ ਗਈ ਅਤੇ ਉਕਤ ਵਿਅਕਤੀ ਆਪਣੇ ਆਪ ਨੂੰ ਜਮੀਨ ਦਾ ਮਾਲਕ ਦੱਸਦੇ ਹੋਏ, ਉਸ ਪਾਸੋਂ ਪੈਸੇ ਵਸੂਲ ਪਾ ਗਏ ਤੇ ਇੱਕ ਫਰਜ਼ੀ ਬਿਆਨਾ ਕਰ ਲਿਆ ਗਿਆ। ਦੌਰਾਨੇ ਤਫ਼ਤੀਸ਼ ਇਹ ਗੱਲ ਸਾਹਮਣੇ ਆਈ ਕਿ ਦਰਖਾਸਤ ਕਰਤਾ ਨੂੰ ਸ਼ੱਕ ਹੋਇਆ ਕਿ ਕੀਤਾ ਗਿਆ ਬਿਆਨਾ ਫਰਜ਼ੀ ਹੈ, ਜਿਸ ਬਾਰੇ ਉਸ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ । ਉਕਤ ਸਬੰਧੀ ਮੁਕੱਦਮਾ ਨੰਬਰ 235 ਮਿਤੀ 28.07.2025 ਅ /ਧ: 319(2), 318(4) 316(2), 336(2), 61(2) ਬੀ.ਐਨ.ਐਸ. ਥਾਣਾ ਸਦਰ ਖਰੜ ਦਰਜ ਰਜਿਸਟਰ ਕਰਕੇ ਤਫ਼ਤੀਸ਼ ਆਰੰਭ ਕੀਤੀ ਗਈ। ਦੋਸ਼ੀ ਜਗਦੀਸ਼ ਕੁਮਾਰ ਅਤੇ ਅਵਤਾਰ ਸਿੰਘ ਨੂੰ ਜ਼ਾਬਤੇ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਪੁੱਛਗਿੱਛ ਦੌਰਾਨ ਕੁਲਵਿੰਦਰ ਸਿੰਘ ਉਰਫ਼ ਕਾਲੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਡਵਾਲਾ, ਥਾਣਾ ਬਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਮਨੀ ਮੋਰਿੰਡਾ, ਗੁਰਭੇਜ ਸਿੰਘ ਅਤੇ ਮੰਗੇ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ । ਦੋਸ਼ੀ ਪਾਸੋਂ ਇੱਕ ਕਾਰ ਨੰਬਰੀ PB 01 CW 1383 ਮਾਰਕਾ ਹੌਂਡਾ ਅਮੇਜ਼ ਬਰਾਮਦ ਕੀਤੀ ਗਈ। ਮੁਕੱਦਮਾ ਦੇ ਦੋਸ਼ੀ ਭੁਪੇਸ਼ ਮਹਿਤਾ ਉਰਫ ਮਨੀ ਨੂੰ ਸਮੇਤ ਕਾਰ ਨੰਬਰ PB 87 6357 ਮਾਰਕਾ ਬਰੀਜ਼ਾ ਅਤੇ ਦੋਸ਼ੀ ਜਗਦੀਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ ਕਾਰ ਮਾਰਕਾ ਸਕੋਡਾ CH 01 CW 1383 ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਪਾਸੋਂ ਹੁਣ ਤੱਕ 32,50,000/-ਰੁਪਏ ਦੀ ਰਿਕਵਰੀ ਕਰਵਾਈ ਗਈ । ਦੋਸ਼ੀ ਗੁਰਬਾਜ ਸਿੰਘ ਉਰਫ਼ ਗੁਰਭੇਜ ਸਿੰਘ ਨੂੰ ਸਮੇਤ ਕਾਰ ਨੰਬਰੀ PB 12 AJ 9121 ਮਾਰਕਾ ਬਾਰ ਰੰਗ ਲਾਲ, ਗ੍ਰਿਫਤਾਰ ਕੀਤਾ ਗਿਆ । ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ, ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ ।

Related Post