post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਵਿਖੇ 'ਵਾਤਾਵਰਣ ਸੰਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ' ਵਿਸ਼ੇ ਉੱਤੇ ਸ਼ਾਰਟ ਟਰਮ ਕੋਰਸ ਸ਼ੁਰੂ

post-img

ਪੰਜਾਬੀ ਯੂਨੀਵਰਸਿਟੀ ਵਿਖੇ 'ਵਾਤਾਵਰਣ ਸੰਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ' ਵਿਸ਼ੇ ਉੱਤੇ ਸ਼ਾਰਟ ਟਰਮ ਕੋਰਸ ਸ਼ੁਰੂ ਪਟਿਆਲਾ, 25 ਸਤੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰਜ਼ ਟਰੇਨਿੰਗ ਸੈਂਟਰ ਵੱਲੋਂ 'ਵਾਤਾਵਰਣ ਸੰਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ' ਵਿਸ਼ੇ ਉੱਤੇ 6-ਦਿਨ ਦਾ ਸ਼ਾਰਟ ਟਰਮ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਦੱਸਿਆ ਕਿ ਯੂ.ਜੀ.ਸੀ.-ਐੱਮ.ਐੱਚ.ਆਰ.ਡੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਇਹ ਪ੍ਰੋਗਰਾਮ 24 ਸਤੰਬਰ ਤੋਂ 1 ਅਕਤੂਬਰ, 2024 ਤੱਕ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਨੇ ਪਹਿਲੇ ਦਿਨ ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਉਦੇਸ਼ ਵਾਤਾਵਰਣ ਸੰਬੰਧੀ ਮੁੱਦਿਆਂ ਅਤੇ ਆਫ਼ਤ ਪ੍ਰਬੰਧਨ ਬਾਰੇ ਜਾਗਰੂਕ ਕਰਨਾ ਹੈ। ਇਹ ਕੋਰਸ ਆਫ਼ਤਾਂ ਦੇ ਕਾਰਨਾਂ, ਪ੍ਰਭਾਵਾਂ ਅਤੇ ਜੋਖ਼ਮਾਂ ਨੂੰ ਸਮਝਣ ਵਿੱਚ ਮਦਦ ਕਰੇਗਾ ਅਤੇ ਉਨ੍ਹਾਂ ਦੇ ਪ੍ਰਭਾਵ ਨੂੰ ਕਿਵੇਂ ਘਟਾਇਆ ਜਾ ਸਕਦਾ ਹੈ । ਉਨ੍ਹਾਂ ਆਪਣੇ ਸੰਬੋਧਨ ਵਿੱਚ ਇਸ ਕੋਰਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਦੋਂ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ ਤਾਂ ਕੁਦਰਤ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਰਪੇਸ਼ ਹਨ । ਅਜਿਹਾ ਹੋਣ ਨਾਲ਼ ਆਫ਼ਤ ਦਾ ਖਤਰਾ ਵਧ ਰਿਹਾ ਹੈ।ਇਸ ਲਈ ਅਜਿਹੇ ਕੋਰਸ ਉਲੀਕਣੇ ਸਮੇਂ ਦੀ ਲੋੜ ਹੈ । ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦੀ ਜ਼ਿੰਮੇਵਾਰੀ ਵਿਅਕਤੀ ਦੀ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਪ੍ਰੋਜੈਕਟ ਪਹਿਲਾਂ ਵਾਤਾਵਰਣ ਦੇ ਮੁੱਦਿਆਂ 'ਤੇ ਕੇਂਦਰਿਤ ਹੋਣੇ ਚਾਹੀਦੇ ਹਨ ਅਤੇ ਬਾਅਦ ਵਿੱਚ ਹੋਰ ਕਾਰਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ । ਉਨ੍ਹਾਂ ਵੱਖ-ਵੱਖ ਕੁਦਰਤੀ ਅਤੇ ਮਨੁੱਖ ਵੱਲੋਂ ਸਹੇੜੀਆਂ ਆਫ਼ਤਾਂ ਬਾਰੇ ਚਰਚਾ ਕੀਤੀ। ਕੋਰਸ ਕੋਆਰਡੀਨੇਟਰ ਡਾ. ਓਂਕਾਰ ਸਿੰਘ ਵੱਲੋਂ ਕੋਰਸ ਵਿੱਚ ਸ਼ਾਮਿਲ ਵੱਖ-ਵੱਖ ਵਿਸ਼ਿਆਂ ਬਾਰੇ ਜਾਣੂ ਕਰਵਾਇਆ ਗਿਆ ।

Related Post

Instagram