
ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਮੈਸੇਜ ਭੇਜ ਸਲਮਾਨ ਖਾਨ ਤੋਂ ਕੀਤੀ 5 ਕਰੋੜ ਰੁਪਏ
- by Jasbeer Singh
- October 18, 2024

ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਮੈਸੇਜ ਭੇਜ ਸਲਮਾਨ ਖਾਨ ਤੋਂ ਕੀਤੀ 5 ਕਰੋੜ ਰੁਪਏ ਦੀ ਮੰਗ ਮੁੰਬਈ : ਭਾਰਤ ਦੇ ਮਹਾਨਗਰ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ਤੇ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਇਕ ਮੈਸੇਜ ਭੇਜ ਕੇ ਜਿੰਦਾ ਰਹਿਣ ਅਤੇ ਬਿਸ਼ਨੋਈ ਗੈਂਗ ਨਾਲ ਦੁਸ਼ਮਣੀ ਖਤਕ ਕਰਨ ਦੇ ਚਲਦਿਆਂ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੇਸ਼ ਭੇਜਣ ਵਾਲੇ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਹਵਾਲੇ ਨਾਲ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਜਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਗੈਂਗ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਇਸਨੂੰ ਹਲਕੇ ਵਿੱਚ ਲੈਣ ਦੀ ਗਲਤੀ ਨਾ ਕਰੋ। ਮੈਸੇਜ ‘ਚ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਸ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਮਾੜੀ ਹੋ ਜਾਵੇਗੀ। ਮੁੰਬਈ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਲਮਾਨ ਅਪ੍ਰੈਲ ਤੋਂ ਹੀ ਲਾਰੇਂਸ ਬਿਸ਼ਨੋਈ ਗੈਂਗ ਦੇ ਰਾਡਾਰ ‘ਤੇ ਹਨ। ਅਦਾਕਾਰ ਨੇ ਇਸ ਮਾਮਲੇ ਨੂੰ ਲੈ ਕੇ 4 ਜੂਨ ਨੂੰ ਮੁੰਬਈ ਪੁਲਿਸ ਦੇ ਸਾਹਮਣੇ ਬਿਆਨ ਵੀ ਦਰਜ ਕਰਵਾਇਆ ਹੈ। ਇਸ ਬਿਆਨ ਮੁਤਾਬਕ ਲਾਰੇਂਸ ਬਿਸ਼ਨੋਈ ਨੇ ਆਪਣੇ ਗੈਂਗ ਦੇ ਮੈਂਬਰਾਂ ਦੀ ਮਦਦ ਨਾਲ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਅਭਿਨੇਤਾ ਦੇ ਅਨੁਸਾਰ, ਉਹ ਉਸਨੂੰ ਅਤੇ ਉਸਦੇ ਪਰਿਵਾਰ ਦੇ ਮੈਂਬਰਾਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਪੁਲਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਪੁਲਸ ਨੇ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਸੀ ਕਿ ਲਾਰੇਂਸ ਨੇ ਸਲਮਾਨ ਨੂੰ ਮਾਰਨ ਲਈ 6 ਲੋਕਾਂ ਨੂੰ 20 ਲੱਖ ਰੁਪਏ ਦਿੱਤੇ ਸਨ। ਇਸ ਗਿਰੋਹ ਨੇ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਲਈ 25 ਲੱਖ ਰੁਪਏ ਦੀ ਸੁਪਾਰੀ ਲਈ ਸੀ।