post

Admin

(Chief Editor)

Punjab

ਪ੍ਰਧਾਨ ਮੰਤਰੀ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਲਿਖਿਆ ਪੱਤਰ

post-img

ਪ੍ਰਧਾਨ ਮੰਤਰੀ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਲਿਖਿਆ ਪੱਤਰ

ਚੰਡੀਗੜ੍ਹ, 25 ਜੁਲਾਈ 2026 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ (Prime Minister) ਨਰੇਂਦਰ ਮੋਦੀ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਵਲੋਂ ਇਕ ਪੱਤਰ (Letter) ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਲਿਖਿਆ ਗਿਆ ਹੈ ਪੱਤਰ ਵਿਚ

ਮਿਲੀ ਜਾਣਕਾਰੀ ਅਨੁਸਾਰ `ਅਕਾਲੀ ਦਲ ਵਾਰਿਸ ਪੰਜਾਬ (Akali Dal waris punjab de) ਦੇ` ਜੱਥੇਬੰਦੀ ਵਲੋਂ ਜੋ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਪੱਤਰ ਲਿਖਿਆ ਗਿਆ ਹੈ ਵਿਚ ਮੰਗ ਕੀਤੀ ਹੈ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਅਤੇ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਦੀ ਇਜਾਜ਼ਤ ਦਿੱਤੀ ਜਾਵੇ । ਪਾਰਟੀ ਕਾਨੂੰਨ ਦੇ ਰਾਜ ਅਤੇ ਨਿਆਂਇਕ ਪ੍ਰਕਿਰਿਆ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਕਿਸੇ ਵੀ ਪੈਂਡਿੰਗ ਨਿਆਂਇਕ ਮਾਮਲੇ ਵਿੱਚ ਦਖਲਅੰਦਾਜ਼ੀ ਕਰਨ ਦੀ ਕੋਸਿ਼ਸ਼ ਨਹੀਂ ਕਰ ਰਹੀ ਹੈ । ਹਾਲਾਂਕਿ ਲੋਕਤੰਤਰ ਵਿੱਚ ਲੋਕਾਂ ਦੁਆਰਾ ਚੁਣੇ ਗਏ ਸੰਸਦ ਮੈਂਬਰ ਦੀਆਂ ਸੰਵਿਧਾਨਕ ਜਿ਼ੰਮੇਵਾਰੀਆਂ ਦੇ ਨਾਲ-ਨਾਲ ਵੋਟਰਾਂ ਦੇ ਫਤਵੇ ਦਾ ਸਤਿਕਾਰ ਕਰਨਾ ਵੀ ਜ਼ਰੂਰੀ ਹੈ ।

ਜੱਥੇਬਦੀ ਦੇ ਜਨਰਲ ਸਕੱਤਰ ਨੇ ਕੀ ਆਖਿਆ

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਜਿਸ ਕਾਰਨ ਉਹ ਸੰਸਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਪਾ ਰਹੇ ਹਨ । ਜਿਸ ਦੇ ਨਤੀਜੇ ਵਜੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕ ਆਪਣੇ ਚੁਣੇ ਹੋਏ ਨੁਮਾਇੰਦੇ ਦੀ ਸਿੱਧੀ ਸ਼ਮੂਲੀਅਤ ਤੋਂ ਵਾਂਝੇ ਰਹਿ ਰਹੇ ਹਨ ।

Related Post

Instagram