CM ਕੇਜਰੀਵਾਲ 'ਤੇ 'Sikhs For Justice' ਤੋਂ ਫੰਡ ਲੈਣ ਦਾ ਇਲਜ਼ਾਮ, LG ਸਕਸੈਨਾ ਨੇ NIA ਜਾਂਚ ਦੀ ਕੀਤੀ ਸਿਫਾਰਿਸ਼
- by Aaksh News
- May 7, 2024
ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ 'ਸਿੱਖਸ ਫਾਰ ਜਸਟਿਸ' ਤੋਂ ਕਥਿਤ ਤੌਰ 'ਤੇ ਸਿਆਸੀ ਫੰਡ ਪ੍ਰਾਪਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ NIA ਜਾਂਚ ਦੀ ਸਿਫਾਰਿਸ਼ ਕੀਤੀ ਹੈ। ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ 'ਸਿੱਖਸ ਫਾਰ ਜਸਟਿਸ' ਤੋਂ ਕਥਿਤ ਤੌਰ 'ਤੇ ਸਿਆਸੀ ਫੰਡ ਪ੍ਰਾਪਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿ਼ਲਾਫ਼ NIA ਜਾਂਚ ਦੀ ਸਿਫਾਰਿਸ਼ ਕੀਤੀ ਹੈ। LG ਨੂੰ ਸ਼ਿਕਾਇਤ ਮਿਲੀ ਸੀ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਨੇ ਦੇਵੇਂਦਰ ਪਾਲ ਭੁੱਲਰ ਦੀ ਰਿਹਾਈ ਅਤੇ ਖ਼ਾਲਿਸਤਾਨ ਪੱਖੀ ਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਲਈ ਕੱਟੜਪੰਥੀ ਖ਼ਾਲਿਸਤਾਨੀ ਸਮੂਹਾਂ ਤੋਂ ਲਗਪਗ 16 ਮਿਲੀਅਨ ਡਾਲਰ ਪ੍ਰਾਪਤ ਕੀਤੇ ਸਨ। ਐੱਲਜੀ ਵੀਕੇ ਸਕਸੈਨਾ ਨੇ ਸ਼ਿਕਾਇਤ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਹੈ। ਇਹ ਸ਼ਿਕਾਇਤ ਵਿਸ਼ਵ ਹਿੰਦੂ ਮਹਾਸੰਘ ਦੇ ਰਾਸ਼ਟਰੀ ਜਨਰਲ ਸਕੱਤਰ ਆਸ਼ੂ ਮੋਂਗੀਆ ਤੋਂ ਮਿਲੀ ਹੈ। ਵੀਡੀਓ ਦੀ ਸਮੱਗਰੀ ਦਾ ਹਵਾਲਾ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਇੱਕ ਵੀਡੀਓ ਦੀ ਸਮੱਗਰੀ ਦਾ ਹਵਾਲਾ ਦਿੱਤਾ ਹੈ। ਸਬੂਤ ਵਜੋਂ ਵੀਡੀਓ ਨੱਥੀ ਪੈੱਨ ਡਰਾਈਵ ਵਿੱਚ ਹੈ। ਇਸ 'ਚ ਕਥਿਤ ਤੌਰ 'ਤੇ ਖ਼ਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਦਿਖਾਇਆ ਗਿਆ ਹੈ। ਇਸ ਵੀਡੀਓ ਵਿੱਚ ਪੰਨੂ ਨੇ ਦੋਸ਼ ਲਾਇਆ ਹੈ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸਾਲ 2014 ਤੋਂ 2022 ਦੌਰਾਨ ਖ਼ਾਲਿਸਤਾਨੀ ਗਰੁੱਪਾਂ ਤੋਂ 16 ਮਿਲੀਅਨ ਡਾਲਰ ਦੀ ਫੰਡਿੰਗ ਮਿਲੀ। ਗ੍ਰਹਿ ਮੰਤਰਾਲੇ ਨੂੰ ਲਿਖੇ ਇੱਕ ਪੱਤਰ ਵਿੱਚ, LG ਨੇ ਕਿਹਾ ਕਿ ਕਿਉਂਕਿ ਇਹ ਦੋਸ਼ ਸਿੱਧੇ ਤੌਰ 'ਤੇ ਮੁੱਖ ਮੰਤਰੀ ਦੇ ਖਿ਼ਲਾਫ਼ ਹਨ ਅਤੇ ਭਾਰਤ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤੋਂ ਇੱਕ ਸਿਆਸੀ ਪਾਰਟੀ ਨੂੰ ਲੱਖਾਂ ਡਾਲਰ ਦੀ ਕਥਿਤ ਫੰਡਿੰਗ ਨਾਲ ਸਬੰਧਤ ਹਨ। ਅਜਿਹੀ ਸਥਿਤੀ ਵਿੱਚ, ਸ਼ਿਕਾਇਤਕਰਤਾ ਦੁਆਰਾ ਪੇਸ਼ ਕੀਤੇ ਗਏ ਇਲੈਕਟ੍ਰਾਨਿਕ ਉਪਕਰਨਾਂ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਜ਼ਰੂਰਤ ਹੈ। LG ਦੇ ਫੈਸਲੇ ਨੂੰ ਲੈ ਕੇ ਸਿਆਸਤ ਗਰਮਾਈ ਇਸ ਦੇ ਨਾਲ ਹੀ LG ਦੇ ਇਸ ਕਦਮ ਨਾਲ ਆਮ ਆਦਮੀ ਪਾਰਟੀ ਹਮਲਾਵਰ ਦੀ ਸਥਿਤੀ 'ਚ ਆ ਗਈ ਹੈ। ਪਾਰਟੀ ਨੇ ਉਪ ਰਾਜਪਾਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਕੇਜਰੀਵਾਲ ਖਿ਼ਲਾਫ਼ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ- LG ਭਾਜਪਾ ਦੇ ਏਜੰਟ ਵਾਂਗ ਕੰਮ ਕਰ ਰਹੇ ਹਨ। ਭਾਜਪਾ ਦਿੱਲੀ ਦੀਆਂ ਸਾਰੀਆਂ ਸੀਟਾਂ ਹਾਰ ਰਹੀ ਹੈ, ਇਸ ਲਈ ਘਬਰਾਹਟ ਵਿੱਚ ਇਹ ਕਦਮ ਚੁੱਕਿਆ ਗਿਆ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.