

ਮਹਾਰਾਜਾ ਅਗਰਸੈਨ ਯੂਨੀਵਰਸਿਟੀ ਵਿਖੇ ਜੀਵਨ ਬਚਾਓ ਟ੍ਰੇਨਿੰਗ ਪਟਿਆਲਾ : ਹਿਮਾਚਲ ਪ੍ਰਦੇਸ਼ ਦੇ ਸੋਲਨ ਜਿ਼ਲੇ ਵਿਖੇ ਚਲਦੀ ਮਹਾਰਾਜਾ ਅਗਰਸੈਨ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਫ਼ਸਟ ਏਡ, ਸੀ ਪੀ ਆਰ, ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਜ਼ਖਮੀਆਂ ਦੀ ਸੇਵਾ ਸੰਭਾਲ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ, ਅੱਗਾਂ ਬੁਝਾਉਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕੱਟ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਟ੍ਰੇਨਿੰਗ ਦੇਣ ਲਈ ਪਟਿਆਲਾ ਦੇ ਫ਼ਸਟ ਏਡ, ਸਿਹਤ, ਸੇਫਟੀ, ਜਾਗਰੂਕਤਾ ਮਿਸ਼ਨ ਦੇ ਚੀਫ਼ ਟ੍ਰੇਨਰ ਸ੍ਰੀ ਕਾਕਾ ਰਾਮ ਵਰਮਾ ਨੇ ਟਰੇਨਿੰਗ ਦਿੱਤੀ ਅਤੇ ਵਿਦਿਆਰਥੀਆਂ ਅਤੇ ਐਨ ਐਸ ਐਸ ਵੰਲਟੀਅਰਾਂ ਰਾਹੀਂ ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਕੇ ਜ਼ਖਮੀਆਂ ਅਤੇ ਪੀੜਤਾਂ ਨੂੰ ਮਰਨ ਤੋਂ ਬਚਾਉਣ ਦੇ ਪ੍ਰਦਰਸ਼ਨ ਕੀਤੇ। ਯੂਨੀਵਰਸਿਟੀ ਦੇ ਰਜਿਸਟਰਾਰ, ਡੀਨ ਅਤੇ ਵਾਈਸ ਚਾਂਸਲਰ ਡਾਕਟਰ ਐਮ ਗੁਪਤਾ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਵਿਖੇ ਪਹਿਲੀ ਵਾਰ ਇਸ ਤਰ੍ਹਾਂ ਦੀ ਪ੍ਰੈਕਟਿਕਲ ਟ੍ਰੇਨਿੰਗ ਹੋਈ ਹੈ। ਸਮੇਂ ਸਮੇਂ ਇਸ ਤਰ੍ਹਾਂ ਦੀ ਟ੍ਰੇਨਿੰਗ ਕਰਵਾਈ ਜਾਵੇਗੀ, ਵਿਦਿਆਰਥੀਆਂ ਅਧਿਆਪਕਾਂ ਨੇ ਆਪਣੇ ਅਧਿਕਾਰੀਆਂ ਅਤੇ ਆਏਂ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲੀਂ ਵਾਰ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਟ੍ਰੇਨਿੰਗ ਇਸ ਯੂਨੀਵਰਸਿਟੀ ਵਿਖੇ ਆਕੇ ਕਰਵਾਈ ਗਈ ਹੈ। ਇਸ ਮੌਕੇ ਨੈਸ਼ਨਲ ਸਮਾਲ ਇੰਡਸਟਰੀਜ਼ ਲਿਮਿਟਡ ਦੇ ਜਨਰਲ ਮੈਨੇਜਰ ਸ੍ਰੀ ਪ੍ਰਦੀਪ ਕੁਮਾਰ, ਪ੍ਰਬੰਧਕ ਅਫ਼ਸਰ ਜੋਗਿੰਦਰ ਸਿੰਘ ਅਤੇ ਪੀ ਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼੍ਰੀ ਕਾਕਾ ਰਾਮ ਵਰਮਾ ਰਾਹੀਂ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੀਆਂ ਅਨੇਕਾਂ ਫੈਕਟਰੀਆਂ ਅਤੇ ਸਿਖਿਆ ਸੰਸਥਾਵਾਂ ਵਿਖ਼ੇ ਆਫ਼ਤ ਪ੍ਰਬੰਧਨ, ਫ਼ਸਟ ਏਡ, ਸੀ ਪੀ ਆਰ, ਫਾਇਰ ਸੇਫਟੀ ਅਤੇ ਮੌਕ ਡਰਿੱਲਾਂ ਦੀ ਟ੍ਰੇਨਿੰਗ ਕਰਵਾਈ ਹੈ ਅਤੇ ਉਨ੍ਹਾਂ ਸੰਸਥਾਵਾਂ ਵਲੋਂ ਹਰ ਸਾਲ ਇਹ ਟਰੇਨਿੰਗ ਕਰਵਾਈ ਜਾ ਰਹੀ ਹੈ।