

ਹਰ ਵਾਰ ਵਾਂਗ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ : ਅਮਨ ਅਰੋੜਾ ਸੰਗਰੂਰ, 1 ਮਈ 2025 : ਪੰਜਾਬ ਦੇ ਵਿਚ ਮੋਜੂਦ ਪਾਣੀ ਦੀ ਲੋੜ ਹਰਿਆਣਾ ਨੰੁ ਵੀ ਹੈ ਦੇ ਚਲਦਿਆਂ ਪੰਜਾਬ ਵਲੋਂ ਖੁਦ ਦੀ ਜ਼ਰੂਰਤ ਦੇ ਚਲਦਿਆਂ ਹਰਿਆਣਾ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਬੀ. ਬੀ. ਐਮ. ਬੀ. ਦੇ ਪਾਣੀ ਵਿਚੋਂ ਪੰਜਾਬ ਦਾ ਹਿੱਸਾ ਹਰਿਆਣਾ ਨੂੰ ਦੇਣਾ ਗ਼ਲਤ ਹੈ। ਅਮਨ ਅਰੋੜਾ ਨੇ ਕਿਹਾ ਕਿ ਹਰ ਵਾਰ ਵਾਂਗ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ ਪਰ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਅਤੇ 3 ਕਰੋੜ ਪੰਜਾਬੀ ਕਿਸੇ ਵੀ ਹੱਦ ਤੱਕ ਜਾਣਗੇ ਪਰ ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਖੂਨ ਨਾਲੋਂ ਪਾਣੀ ਜ਼ਿਆਦਾ ਪਿਆਰਾ ਹੈ।ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿਚ ਭਾਜਪਾ ਖਿਲਾਫ਼ ਪ੍ਰਦਰਸ਼ਨ ਕਰੇਗੀ ਤੇ ਪੰਜਾਬ ਦਾ ਪਾਣੀ ਬੀ. ਬੀ. ਐਮ. ਬੀ. ਰਾਹੀਂ ਹਰਿਆਣਾ ਨੂੰ ਦੇਣ ਦਾ ਹੁਕਮ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ ਤੇ ਪੰਜਾਬ ਦੇ ਹਿੱਸੇ ਦਾ ਪਾਣੀ ਛੱਡਣ ਦਾ ਵਿਰੋਧ ਕੀਤਾ ਜਾਵੇਗਾ, ਜਿਸਦੇ ਚਲਦਿਆਂ ਸਿਰਫ਼ ਰੋਸ ਪ੍ਰਦਰਸ਼ਨ ਹੀ ਨਹੀਂ ਕੀਤੇ ਜਾਣਗੇ ਬਲਕਿ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘੇਰਾਓ ਕੀਤਾ ਜਾਵੇਗਾ।