July 6, 2024 01:40:56
post

Jasbeer Singh

(Chief Editor)

Latest update

ਪੰਜਾਬ ਵਿਚ ਇਸ ਤਰੀਕ ਨੂੰ ਅਲਾਟ ਹੋਣਗੇ ਸ਼ਰਾਬ ਦੇ ਠੇਕੇ

post-img

ਲੋਕ ਸਭਾ ਚੋਣਾਂ ਦਾ ਮਾਹੌਲ ਦੇਸ਼ ਵਿਚ ਬਣਿਆ ਹੋਇਆ ਹੈ। ਚੋਣ ਜ਼ਾਬਤਾ ਵੀ ਸਾਰੇ ਦੇਸ਼ ਵਿਚ ਲੱਗਿਆ ਹੋਇਆ ਹੈ ਇਸ ਨੂੰ ਦੇਖਦਿਆਂ ਆਬਕਾਰੀ ਮਹਿਕਮਾ ਵੀ ਹਰਕਤ ਵਿਚ ਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਸ਼ਰਾਬ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਠੇਕੇਦਾਰਾਂ ਨੂੰ ਚਿਤਾਵਨੀ ਦਿੱਤੀ ਗਈ। ਵਿਭਾਗ ਨੇ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਗੈਰ ਕਾਨੂੰਨੀ ਸ਼ਰਾਬ ਸਟੋਰ ਕਰਦਾ ਪਾਇਆ ਗਿਆ ਜਾਂ ਗੁਦਾਮਾਂ ਵਿੱਚ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਇਸ ਦੇ ਨਾਲ ਹੀ ਥੋਕ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਅਤੇ ਕਈ ਚੀਜ਼ਾਂ ਜਿਵੇਂ ਕਿ ਬਿਨਾਂ ਪਰਮਿਟ ਤੋਂ ਸ਼ਰਾਬ ਦੀ ਢੋਆ ਢੁਆਈ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ।28 ਮਾਰਚ ਨੂੰ ਅਲਾਟ ਕੀਤੇ ਜਾਣਗੇ ਠੇਕੇ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਰੁਣ ਰੂਜਮ ਨੇ ਦੱਸਿਆ ਕਿ 28 ਮਾਰਚ ਨੂੰ ਪੂਰੇ ਪੰਜਾਬ ਵਿਚ ਡਰਾਅ ਪ੍ਰਣਾਲੀ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅਲਾਟਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਵਿਸਲਿੰਗ ਵੁੱਡਜ਼ ਵਿਖੇ 28 ਮਾਰਚ ਨੂੰ ਝੜਾਅ ਪ੍ਰਕਿਰਿਆ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ।ਪਹਿਲਾਂ ਚੋਣ ਕਮਿਸ਼ਨ ਦੇ ਫ਼ੈਸਲੇ ਕਾਰਨ ਰੱਦ ਹੋਈ ਸੀ ਅਲਾਟਮੈਂਟ ਪਹਿਲਾਂ 22 ਮਾਰਚ ਨੂੰ ਠੇਕਿਆਂ ਦੇ ਡਰਾਅ ਕੱਢੇ ਜਾਣੇ ਸਨ ਪਰ ਚੋਣ ਕਮਿਸ਼ਨ ਵੱਲੋਂ ਮਨਜ਼ੂਰੀ ਨਾ ਮਿਲਣ ਕਾਰਨ ਇਸ ਨੂੰ ਹੱਦ ਕਰਨਾ ਪਿਆ ਸੀ। ਇੱਥੇ ਦੱਸ ਦਈਏ ਕਿ 9 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਸ ਵੇਲੇ ਕਿਹਾ ਸੀ ਕਿ ਇਸ ਪਾਲਿਸੀ ਤਹਿਤ ਪੰਜਾਬ ਨੂੰ 10 ਹਜ਼ਾਰ ਕਰੋੜ ਦਾ ਮਾਲੀਆ ਮਿਲੇਗਾ।

Related Post