post

Jasbeer Singh

(Chief Editor)

Latest update

'ਸੁਣੋ... ਕੋਈ ਬਹਾਨਾ ਨਹੀਂ; ਵੋਟ ਪਾਉਣ ਲਈ ਜ਼ਰੂਰ ਆਓ', ਵੋਟ ਪਾਉਣ ਲਈ ਤੁਹਾਡੇ ਘਰ ਵੀ ਆਉਣ ਵਾਲਾ ਹੈ 'ਚੋਣ ਸੱਦਾ'

post-img

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਵਾਸਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿਚ ਵੋਟਰਾਂ ਨੂੰ 1 ਜੂਨ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਾਰਡ ਬੀਐੱਲਓਜ਼ ਵੱਲੋਂ ਘਰ-ਘਰ ਦਿੱਤੇ ਜਾਣਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਵਾਸਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿਚ ਵੋਟਰਾਂ ਨੂੰ 1 ਜੂਨ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਾਰਡ ਬੀਐੱਲਓਜ਼ ਵੱਲੋਂ ਘਰ-ਘਰ ਦਿੱਤੇ ਜਾਣਗੇ। ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਵੱਡੇ ਪੱਧਰ ਉੱਤੇ ਪਹਿਲਾਂ ਹੀ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ ਤਹਿਤ ਚੋਣ ਜਾਗਰੂਕਤਾ ਸਬੰਧੀ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਸ ਪਹਿਲਕਦਮੀ ਦਾ ਮਕਸਦ ਵੀ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨਾ ਤੇ ਵੋਟਿੰਗ ਪ੍ਰਕਿਰਿਆ ਦੌਰਾਨ ਵੋਟਰਾਂ ਦੇ ਸਮੁੱਚੇ ਤਜਰਬੇ ਨੂੰ ਅਨੰਦਦਾਇਕ ਅਤੇ ਤਸੱਲੀਬਖਸ਼ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕਾਰਡ ਵਿਚ ਇਕ ਕਿਊ ਆਰ ਕੋਡ ਵੀ ਦਿੱਤਾ ਗਿਆ ਹੈ ਜਿਸ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਬਾਬਤ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਵਾਲੇ ਦਿਨ ਹਰੇਕ ਬੂਥ ਉੱਤੇ ਵੋਟਰਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਜਿਸ ਵਿੱਚ ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਾਨੇ ਅਤੇ ਸ਼ੈੱਡ ਆਦਿ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਲੋਕ ਸਭਾ ਚੋਣਾਂ ਵਿਚ ਹਿੱਸਾ ਲੈਣ ਅਤੇ ਆਪਣੀ ਵੋਟ ਦਾ ਸਹੀ ਇਸਤਮਾਲ ਕਰਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Related Post