post

Jasbeer Singh

(Chief Editor)

Latest update

Lok Sabha Election 2024 : ਬਸਪਾ ਨੇ ਐਲਾਨੇ ਦੋ ਹੋਰ ਉਮੀਦਵਾਰ,ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਤੋ ਤੇ ਬਠਿੰਡਾ

post-img

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸਬੰਧਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸਬੰਧਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨਾਂ ਨੇ ਮੋਹਰਲੀ ਕਤਾਰ ਖੜ੍ਹੇ ਹੋ ਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਚੁੱਕਾ ਹੈ, ਜਿਸ ਵਿੱਚ ਪਹਿਲਾਂ ਐਲਾਨੇ ਗਏ ਸੱਤ ਉਮੀਦਵਾਰਾਂ ਵਿਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾ. ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

Related Post