July 6, 2024 01:58:35
post

Jasbeer Singh

(Chief Editor)

Latest update

Lok Sabha Election 2024 : ਕਾਂਗਰਸ ਨੂੰ ਦੋਹਰਾ ਝਟਕਾ ! ਤਜਿੰਦਰ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਭਾਜਪਾ ਚ ਸ਼ਾਮਲ

post-img

ਕਰਮਜੀਤ ਕੌਰ ਚੌਧਰੀ ਤੇ ਤਜਿੰਦਰ ਸਿੰਘ ਬਿੱਟੂ ਅੱਜ ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿਖੇ ਭਾਜਪਾ ਜੁਆਇਨ ਕੀਤੀ। ਜ਼ਿਕਰਯੋਗ ਹੈ ਕਿ ਕਰਮਜੀਤ ਕੌਰ ਚੌਧਰੀ ਜਲੰਧਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜ ਚੁੱਕੇ ਹਨ। ਪੰਜਾਬ ਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਡਬਲ ਝਟਕਾ ਲੱਗਾ ਹੈ। ਸਾਬਕਾ ਐੱਮਪੀ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਤੇ ਤਜਿੰਦਰ ਪਾਲ ਬਿੱਟੂ ਅੱਜ ਭਾਜਪਾ ਚ ਸ਼ਾਮਲ ਹੋ ਗਏ।ਕਰਮਜੀਤ ਕੌਰ ਚੌਧਰੀ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ। ਅੱਜ ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿਖੇ ਭਾਜਪਾ ਜੁਆਇਨ ਕੀਤੀ। ਜ਼ਿਕਰਯੋਗ ਹੈ ਕਿ ਕਰਮਜੀਤ ਕੌਰ ਚੌਧਰੀ ਜਲੰਧਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜ ਚੁੱਕੇ ਹਨ।ਉੱਥੇ ਹੀ ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਡਾ. ਤਜਿੰਦਰ ਸਿੰਘ ਬਿੱਟੂ (Tajinder Singh Bittu) ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਚ ਸ਼ਾਮਲ ਹੋਏ। ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸਨ। ਉਹ ਅੱਜ ਦਿੱਲੀ ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਚ ਭਾਜਪਾ ਚ ਸ਼ਾਮਲ ਹੋਏ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਨ੍ਹਾਂ ਦੇ ਨਾਲ ਮੌਜੂਦਾ ਹਨ। ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ।ਬਿੱਟੂ ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਇਕ ਵਾਰ ਚੋਣ ਲੜ ਚੁੱਕੇ ਹਨ। ਬਿੱਟੂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਚ ਕਿਤੇ ਨਜ਼ਰ ਨਹੀਂ ਆ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਇਸ ਅਣਦੇਖੀ ਕਾਰਨ ਉਨ੍ਹਾਂ ਨੇ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਲਿਆ।ਉੱਥੇ ਹੀ ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਡਾ. ਤਜਿੰਦਰ ਸਿੰਘ ਬਿੱਟੂ (Tajinder Singh Bittu) ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਚ ਸ਼ਾਮਲ ਹੋਏ। ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸਨ। ਉਹ ਅੱਜ ਦਿੱਲੀ ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਚ ਭਾਜਪਾ ਚ ਸ਼ਾਮਲ ਹੋਏ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਨ੍ਹਾਂ ਦੇ ਨਾਲ ਮੌਜੂਦਾ ਹਨ। ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ।ਬਿੱਟੂ ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਇਕ ਵਾਰ ਚੋਣ ਲੜ ਚੁੱਕੇ ਹਨ। ਬਿੱਟੂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਚ ਕਿਤੇ ਨਜ਼ਰ ਨਹੀਂ ਆ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਇਸ ਅਣਦੇਖੀ ਕਾਰਨ ਉਨ੍ਹਾਂ ਨੇ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਲਿਆ।

Related Post