July 6, 2024 01:00:42
post

Jasbeer Singh

(Chief Editor)

Latest update

Lok Sabha Election Date: ਇੰਨੇ ਪੜਾਵਾਂ ਵਿਚ ਹੋ ਸਕਦੀਆਂ ਹਨ ਲੋਕ ਸਭਾ ਚੋਣਾਂ, ਕਿਸ ਮਹੀਨੇ ਵੋਟਿੰਗ ਤੇ ਕਦੋਂ ਆਉਣਗੇ

post-img

ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕੱਲ੍ਹ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਭਲਕੇ ਯਾਨੀ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਕੁਝ ਰਾਜਾਂ ‘ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਸ਼ਨੀਵਾਰ ਨੂੰ ਦੁਪਹਿਰ 3 ਵਜੇ ਇਕ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਲੋਕ ਸਭਾ ਚੋਣਾਂ 6 ਤੋਂ 7 ਪੜਾਵਾਂ ‘ਚ ਹੋ ਸਕਦੀਆਂ ਹਨ।Lok Sabha Election Date: ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕੱਲ੍ਹ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਭਲਕੇ ਯਾਨੀ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਕੁਝ ਰਾਜਾਂ ‘ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਸ਼ਨੀਵਾਰ ਨੂੰ ਦੁਪਹਿਰ 3 ਵਜੇ (Lok Sabha Election Date) ਇਕ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਲੋਕ ਸਭਾ ਚੋਣਾਂ 6 ਤੋਂ 7 ਪੜਾਵਾਂ ‘ਚ ਹੋ ਸਕਦੀਆਂ ਹਨ।ਸੂਤਰਾਂ ਦੀ ਮੰਨੀਏ ਤਾਂ ਇਸ ਵਾਰ ਲੋਕ ਸਭਾ ਚੋਣਾਂ 6 ਜਾਂ 7 ਪੜਾਵਾਂ ‘ਚ ਹੋ ਸਕਦੀਆਂ ਹਨ। ਜਦੋਂ ਕਿ ਪਿਛਲੀ ਵਾਰ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ ਸੀ। ਮੰਨਿਆ ਜਾ ਰਿਹਾ ਹੈ ਕਿ ਵੋਟਿੰਗ ਦੀਆਂ ਤਰੀਕਾਂ ਅਪ੍ਰੈਲ ਅਤੇ ਮਈ ‘ਚ ਹੋਣਗੀਆਂ।ਇਸ ਦੌਰਾਨ ਵੋਟਿੰਗ ਪ੍ਰਕਿਰਿਆ ਪੂਰੀ ਹੋ ਜਾਵੇਗੀ ਅਤੇ ਲੋਕ ਸਭਾ ਚੋਣਾਂ ਦੇ ਨਤੀਜੇ ਮਈ ਦੇ ਆਖਰੀ ਹਫ਼ਤੇ ਜਾਂ ਜੂਨ ਦੇ ਪਹਿਲੇ ਹਫ਼ਤੇ ਆ ਸਕਦੇ ਹਨ। ਲੋਕ ਸਭਾ ਦੇ ਨਾਲ-ਨਾਲ ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਓਡੀਸ਼ਾ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ਦਾ ਵੀ ਐਲਾਨ ਕੀਤਾ ਜਾਵੇਗਾ। ਚੋਣਾਂ ਕਿੰਨੇ ਪੜਾਵਾਂ ਵਿੱਚ ਕਰਵਾਈਆਂ ਜਾ ਸਕਦੀਆਂ ਹਨ? ਸੂਤਰਾਂ ਦੀ ਮੰਨੀਏ ਤਾਂ ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ‘ਚ 6 ਤੋਂ 7 ਪੜਾਵਾਂ ‘ਚ ਲੋਕ ਸਭਾ ਚੋਣਾਂ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿਚ 4 ਤੋਂ 5 ਪੜਾਵਾਂ ਵਿੱਚ ਚੋਣਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਅਤੇ ਆਸਾਮ ‘ਚ ਦੋ-ਤਿੰਨ ਪੜਾਵਾਂ ‘ਚ ਵੋਟਿੰਗ ਹੋਵੇਗੀ।ਤਾਮਿਲਨਾਡੂ, ਕੇਰਲ, ਗੁਜਰਾਤ, ਹਰਿਆਣਾ, ਪੰਜਾਬ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਇੱਕ-ਇੱਕ ਪੜਾਅ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇੰਨਾ ਹੀ ਨਹੀਂ ਕੁਝ ਹੋਰ ਰਾਜਾਂ ਵਿੱਚ ਵੀ ਲੋਕ ਸਭਾ ਚੋਣਾਂ ਦੋ ਤੋਂ ਤਿੰਨ ਪੜਾਵਾਂ ਵਿੱਚ ਕਰਵਾਈਆਂ ਜਾ ਸਕਦੀਆਂ ਹਨ।

Related Post