
Lok Sabha Elections 2024 :ਮਾਨਸਾ ਜ਼ਿਲ੍ਹੇ ’ਚ 71. 33 ਫ਼ੀਸਦੀ ਹੋਈ ਵੋਟਿੰਗ, ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਦਾ ਕੀ
- by Aaksh News
- June 2, 2024

: ਲੋਕ ਸਭਾ ਚੋਣਾਂ 2024 ‘ਚ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ‘ਚ ਵੋਟਰਾਂ ਵੱਲੋਂ ਉਤਸ਼ਾਹ ਪੂਰਵਕ ਵੋਟਿੰਗ ਕੀਤੀ ਗਈ। ਇਸੇ ਦੇ ਚੱਲਦਿਆਂ ਮਾਨਸਾ ਜ਼ਿਲ੍ਹੇ ’ਚ ਕੁੱਲ੍ਹ ਵੋਟਿੰਗ 71. 33 ਫ਼ੀਸਦੀ ਹੋਈ। ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤਤਾ 71.33 ਫ਼ੀਸਦੀ ਰਹੀ ਹੈ। ਉਨਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 96 - ਮਾਨਸਾ ਵਿੱਚ 68.23 ਫ਼ੀਸਦੀ, 97 - ਸਰਦੂਲਗੜ੍ਹ ਵਿੱਚ 73.72 ਫ਼ੀਸਦੀ ਅਤੇ 98-ਬੁਢਲਾਡਾ ਵਿੱਚ 72.56 ਫ਼ੀਸਦੀ ਵੋਟਾਂ ਪਈਆਂ। ਉਨ੍ਹਾਂ ਦੱਸਿਆ ਕਿ ਅੱਜ ਦੀ ਪੋਲਿੰਗ ਦੌਰਾਨ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ 18 ਸਾਲ ਦੇ ਨੌਜਵਾਨਾਂ ਤੋਂ ਇਲਾਵਾ ਬਜ਼ੁਰਗ ਅਤੇ ਦਿਵਿਯਾਂਗ ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਪਈਆਂ ਵੋਟਾਂ ਦੀ ਗਿਣਤੀ ਦੇ ਨਤੀਜੇ ਆਉਣ ਵਾਲੀ 04 ਜੂਨ 2024 ਨੂੰ ਆਉਣਗੇ। ਐਸਐਸਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਕਰੜੀ ਨਿਗਰਾਨੀ ਹੇਠ ਵੋਟਾਂ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਇਸ ਸਮੁੱਚੀ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਵੋਟਰਾਂ, ਰਾਜਸੀ ਪਾਰਟੀਆਂ, ਅਧਿਕਾਰੀਆਂ/ਮੁਲਾਜ਼ਮਾਂ, ਪੁਲਿਸ ਤੇ ਅਰਧ ਸੈਨਿਕ ਬਲਾਂ ਦਾ ਧੰਨਵਾਦ ਕੀਤਾ।