July 6, 2024 00:49:34
post

Jasbeer Singh

(Chief Editor)

Latest update

Lok Sabha Elections 2024: ਚੋਣ ਕਮਿਸ਼ਨ ਨੇ ਘਰ ਤੋਂ ਹੀ ਵੋਟ ਪਾਉਣ ਦੀ ਸੁਵਿਧਾ ਦੀ ਉਮਰ ਸੀਮਾ ਵਧਾਈ...

post-img

ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ‘ਚ ਘਰ ਤੋਂ ਹੀ ਵੋਟ ਪਾਉਣ ਦੀ ਸੁਵਿਧਾ ਦੀ ਉਮਰ ਸੀਮਾ ਵਧਾ ਦਿੱਤੀ ਗਈ ਹੈ। ਪੰਜਾਬ ‘ਚ ਲੋਕ ਸਭਾ ਚੋਣਾਂ ‘ਚ 85 ਸਾਲ ਤੋਂ ਵੱਧ ਉਮਰ ਸੀਮਾ ਦੇ ਤਕਰੀਬਨ 2 ਲੱਖ ਵੋਟਰ ਹਨ ਅਤੇ ਇਹ ਵੋਟਰ ਹੁਣ ਘਰ ਤੋਂ ਹੀ ਵੋਟ ਪਾ ਸਕਦੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ 80 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਹੀ ਇਹ ਸਹੂਲਤ ਉਪਲੱਬਧ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ‘ਚ 85 ਸਾਲ ਤੋਂ ਵੱਧ ਉਮਰ ਵਾਲੇ ਵੋਟਰ ਹੀ ਘਰ ਤੋਂ ਵੋਟ ਪਾ ਸਕਣਗੇ। ਪੰਜਾਬ ‘ਚ ਅਜਿਹੇ ਵੋਟਰਾਂ ਦੀ ਗਿਣਤੀ 2 ਲੱਖ ਤੋਂ ਵੱਧ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਇਹ ਸਹੂਲਤ 80 ਸਾਲ ਤੋਂ ਵੱਧ ਉਮਰ ਸੀਮਾ ਵਾਲੇ ਵੋਟਰਾਂ ਲਈ ਦਿੱਤੀ ਗਈ ਸੀ ਅਤੇ ਉਸ ਚੋਣਾਂ ‘ਚ ਅਜਿਹੇ ਵੋਟਰਾਂ ਦੀ ਗਿਣਤੀ ਤਕਰੀਬਨ 4 ਲੱਖ ਸੀ। ਇਸ ਉਮਰ ਵਰਗ ਦੇ ਜ਼ਿਆਦਾਤਰ ਵੋਟਰਾਂ ਨੇ ਵੋਟਿਗ ਕੇਂਦਰਾਂ ‘ਤੇ ਹੀ ਆਪਣੀ ਵੋਟ ਪਾਉਣ ਲਈ ਦਿਲਚਸਪੀ ਦਿਖਾਈ। ਜਿਸ ਕਾਰਨ ਚੋਣ ਕਮਿਸ਼ਨ ਨੇ ਇਹ ਫੈਸਲਾ ਲਿਆ ਹੈ।ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ‘ਚ ਘਰ ਤੋਂ ਹੀ ਵੋਟ ਪਾਉਣ ਦੀ ਸੁਵਿਧਾ ਦੀ ਉਮਰ ਸੀਮਾ ਵਧਾ ਦਿੱਤੀ ਗਈ ਹੈ। ਪੰਜਾਬ ‘ਚ ਲੋਕ ਸਭਾ ਚੋਣਾਂ ‘ਚ 85 ਸਾਲ ਤੋਂ ਵੱਧ ਉਮਰ ਸੀਮਾ ਦੇ ਤਕਰੀਬਨ 2 ਲੱਖ ਵੋਟਰ ਹਨ ਅਤੇ ਇਹ ਵੋਟਰ ਹੁਣ ਘਰ ਤੋਂ ਹੀ ਵੋਟ ਪਾ ਸਕਦੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ 80 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਹੀ ਇਹ ਸਹੂਲਤ ਉਪਲੱਬਧ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ‘ਚ 85 ਸਾਲ ਤੋਂ ਵੱਧ ਉਮਰ ਵਾਲੇ ਵੋਟਰ ਹੀ ਘਰ ਤੋਂ ਵੋਟ ਪਾ ਸਕਣਗੇ। ਪੰਜਾਬ ‘ਚ ਅਜਿਹੇ ਵੋਟਰਾਂ ਦੀ ਗਿਣਤੀ 2 ਲੱਖ ਤੋਂ ਵੱਧ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਇਹ ਸਹੂਲਤ 80 ਸਾਲ ਤੋਂ ਵੱਧ ਉਮਰ ਸੀਮਾ ਵਾਲੇ ਵੋਟਰਾਂ ਲਈ ਦਿੱਤੀ ਗਈ ਸੀ ਅਤੇ ਉਸ ਚੋਣਾਂ ‘ਚ ਅਜਿਹੇ ਵੋਟਰਾਂ ਦੀ ਗਿਣਤੀ ਤਕਰੀਬਨ 4 ਲੱਖ ਸੀ। ਇਸ ਉਮਰ ਵਰਗ ਦੇ ਜ਼ਿਆਦਾਤਰ ਵੋਟਰਾਂ ਨੇ ਵੋਟਿਗ ਕੇਂਦਰਾਂ ‘ਤੇ ਹੀ ਆਪਣੀ ਵੋਟ ਪਾਉਣ ਲਈ ਦਿਲਚਸਪੀ ਦਿਖਾਈ। ਜਿਸ ਕਾਰਨ ਚੋਣ ਕਮਿਸ਼ਨ ਨੇ ਇਹ ਫੈਸਲਾ ਲਿਆ ਹੈ।ਉਨ੍ਹਾਂ ਨੇ ਦੱਸਿਆ ਕਿ ਬਲਾਕ ਪੱਧਰ ਦੇ ਅਧਿਕਾਰੀਆਂ ਵੱਲੋਂ ਅਜਿਹੇ ਸਾਰੇ ਵੋਟਰਾਂ ਦਾ ਡਾਟਾ ਇਕੱਠਾ ਕੀਤਾ ਜਾਂਦਾ ਹੈ। ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਂਦਾ ਹੈ ਕਿ ਅਜਿਹੇ ਕਿੰਨੇ ਵੋਟਰ ਹਨ ਜੋ ਆਪਣੇ ਘਰ ਤੋਂ ਹੀ ਵੋਟ ਪਾਉਣਾ ਚਾਹੁੰਦੇ ਹਨ। ਇਸ ਤੋਂ ਬਾਅਦ ਬੈਲੇਟ ਪੇਪਰ ਛਪਵਾਉਣ ਦੀ ਪ੍ਰਕਿਰਿਆ ਸ਼ੁਰੂ ਹੁੰਦੀ ਹੈ ਅਤੇ ਚੋਣਾਂ ਵਾਲੇ ਦਿਨ ਘਰ ਜਾ ਕੇ ਬੈਲੇਟ ਪੇਪਰ ‘ਤੇ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਂਦੀ ਹੈ। ਇਲੈਕਸ਼ਨ ਸੀਜ਼ਰ ਮੈਨੇਜਮੈਟ ਸਿਸਟਮ ਦੀ ਪੂਰੀ ਪ੍ਰਕਿਰਿਆ ਹੁਣ ਔਨਲਾਈਨ ਹੋਵੇਗੀ ਅਤੇ ਡੁਪਲੀਕੇਟ ਨੂੰ ਖਤਮ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਹੁਣ ਇਲੈਕਸ਼ਨ ਸੀਜ਼ਰ ਮੈਨੇਜਮੈਂਟ ਦੀ ਪੂਰੀ ਪ੍ਰਕਿਰਿਆ ਔਨਲਾਈਨ ਕੀਤੀ ਜਾਵੇਗੀ

Related Post