
Lok Sabha Elections 2024 : ਫਾਜ਼ਿਲਕਾ 'ਚ ਅਮਨ ਅਮਾਨ ਨਾਲ ਪਈਆਂ ਵੋਟਾਂ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਦਾ ਧੰਨਵਾ
- by Aaksh News
- June 2, 2024

ਜ਼ਿਲ੍ਹਾ ਫਾਜ਼ਿਲਕਾ ਵਿਚ ਲੋਕ ਸਭਾ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ ਅਤੇ ਕਿਤੋਂ ਵੀ ਕੋਈ ਗੜਬੜੀ ਦੀ ਖ਼ਬਰ ਨਹੀਂ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐਸ. ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਚੋਣਾਂ ਦੇ ਪਰਵ ਵਿਚ ਉਤਸਾਹ ਨਾਲ ਭਾਗ ਲੈਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਜ਼ਿਲ੍ਹਾ ਫਾਜ਼ਿਲਕਾ ਵਿਚ ਲੋਕ ਸਭਾ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ ਅਤੇ ਕਿਤੋਂ ਵੀ ਕੋਈ ਗੜਬੜੀ ਦੀ ਖ਼ਬਰ ਨਹੀਂ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐਸ. ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਚੋਣਾਂ ਦੇ ਪਰਵ ਵਿਚ ਉਤਸਾਹ ਨਾਲ ਭਾਗ ਲੈਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਚੋਣ ਅਮਲੇ ਅਤੇ ਸੁਰੱਖਿਆ ਅਮਲੇ ਨੂੰ ਸਾਂਤਮਈ ਚੋਣਾਂ ਲਈ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਫਾਜ਼ਿਲਕਾ ਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਫਾਜ਼ਿਲਕਾ ਵਿਖੇ ਅਤੇ ਅਬੋਹਰ ਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ । ਜਾਣਕਾਰੀ ਮੁਤਾਬਿਕ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਭਗ ਫਾਜ਼ਿਲਕਾ ਵਿਧਾਨਸਭਾ ਹਲਕੇ 'ਚ 67.10 ਫੀਸਦੀ ,ਬੱਲੂਆਣਾ 'ਚ 64.50 ਫੀਸਦੀ ,ਅਬੋਹਰ 'ਚ 60.17 ਫੀਸਦੀ , ਜਲਾਲਾਬਾਦ ਵਿਧਾਨਸਭਾ ਹਲਕੇ ''ਚ 69.8 ਫੀਸਦੀ ਵੋਟ ਪੋਲ ਹੋਈ ਹੈ ।