post

Admin

(Chief Editor)

ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਨੂੰ ਅੰਤਰਿਮ ਜ਼ਮਾਨਤ ਮਿਲੀ

post-img

ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਨੂੰ ਅੰਤਰਿਮ ਜ਼ਮਾਨਤ ਮਿਲੀ ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਸ਼ੇਖ ਅਬਦੁਲ ਰਾਸ਼ਿਦ (ਇੰਜਨੀਅਰ ਰਾਸ਼ਿਦ) ਨੂੰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਅੱਜ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਦੋ ਅਕਤੂਬਰ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ ਤਾਂ ਕਿ ਉਹ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰ ਸਕੇ । ਰਾਸਿਦ ਨੇ ਬਾਰਾਮੂਲਾ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹਰਾਇਆ ਸੀ । ਇਹ ਹੁਕਮ ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ’ਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਰਾਸ਼ਿਦ ਦੀ ਪਟੀਸ਼ਨ ’ਤੇ ਸੁਣਾਏ ਹਨ ।

Related Post

Instagram