post

Jasbeer Singh

(Chief Editor)

National

ਲੋਕ ਸਭਾ ਦੀ ਕਾਰਵਾਈ ਮੁਲਤਵੀ

post-img

ਸਦਨ ਵਿਚ ਹੋਈ ਸੰਯੁਕਤ ਬੈਠਕ ਵਿਚ ਰਾਸ਼ਟਰਪਤੀ ਦੇ ਸੰਬੋਧਨ ਦੀ ਕਾਪੀ ਅਤੇ ਕੁਝ ਬਿੱਲ ਪੇਸ਼ ਕੀਤੇ ਜਾਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕਾਂਗਰਸ ਦੇ ਨਵੇਂ ਚੁਣੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅੱਜ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਪਹਿਲਾਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਨੇ ਸੰਵਿਧਾਨ ਦੀ ਕਾਪੀ ਫੜ ਕੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ। ਉਨ੍ਹਾਂ ਸਹੁੰ ਚੁੱਕਣ ਤੋਂ ਬਾਅਦ ‘ਜੈ ਹਿੰਦ, ਜੈ ਸੰਵਿਧਾਨ,’ ਕਿਹਾ। ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਬੰਦ ਦੋ ਆਜ਼ਾਦ ਸੰਸਦ ਮੈਂਬਰਾਂ ਸਣੇ ਪੰਜ ਹੋਰ ਮੈਂਬਰਾਂ ਨੇ ਸਹੁੰ ਚੁੱਕਣੀ ਹੈ।

Related Post

Instagram