ਦਵਿੰਦਰ ਪਾਲ ਨਟ ਖੁਦਕੁਸ਼ੀ ਮਾਮਲੇ ਵਿਚ ਬਿਲਡਰਾਂ ਵਿਰੁੱਧ ਲੁਕ ਆਉਟ ਨੋਟਿਸ ਜਾਰੀ ਬਠਿੰਡਾ, 31 ਮਾਰਚ 2026 : ਪੰਜਾਬ ਦੇ ਜਿ਼ਲਾ ਬਠਿੰਡਾ ਵਿਖੇ ਲੰਘੇ ਦਿਨੀਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਤਿੰਨ ਬਿਲਡਰਾਂ ਵਿਰੁੱਧ ਲੁਕ ਆਉਟ ਨੋਟਿਸ ਜਾਰੀ ਕੀਤਾ ਗਿਆ ਹੈ। ਕੀ ਹੈ ਇਹ ਲੁਕ ਆਉਟ ਨੋਟਿਸ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਗਣਪਤੀ ਐਨਕਲੇਵ ਵਿੱਚ ਰਹਿਣ ਵਾਲੇ ਅਤੇ ਮੌੜ ਮੰਡੀ ਤੋਂ ਚੋਣ ਲੜਨ ਵਾਲੇ ਜਿਸ ਸਾਬਕਾ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਤ ਦੇ ਬੇਟੇ ਦਵਿੰਦਰ ਪਾਲ ਸਿੰਘ ਨੱਤ (32) ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਦੀ ਮੌਤ ਦੇ ਮਾਮਲੇ ਵਿਚ ਜਿਨ੍ਹਾਂ ਬਿਲਡਰਾਂ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ ਦੇ ਮਾਮਲੇ ਵਿਚ ਪੁਲਸ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨਾਮਜਦ ਤਿੰਨ ਬਿਲਡਰਾਂ ਵਿਰੁੱਧ (ਲੁੱਕ ਆਊਟ ਸਰਕੂਲਰ) ਜਾਰੀ ਕਰ ਦਿੱਤਾ ਹੈ ਤਾਂ ਜੋ ਉਹ ਦੇਸ਼ ਛੱਡ ਕੇ ਨਾ ਭੱਜ ਸਕਣ। ਕੀ ਦੱਸਿਆ ਐਸ. ਪੀ. (ਸਿਟੀ) ਨੇ ਪੰਜਾਬ ਪੁਲਸ ਦੇ ਬਠਿੰਡਾ ਤੋਂ ਐੱਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਿਲਡਰਾਂ ਦੀ ਭਾਲ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਖਿ਼ਲਾਫ਼ ਐਲ. ਓ. ਸੀ. ਵੀ ਜਾਰੀ ਕਰ ਦਿੱਤਾ ਗਿਆ ਹੈ । ਪੁਲਸ ਵੱਲੋਂ ਮ੍ਰਿਤਕ ਦੇ ਮੋਬਾਈਲ ਫੋਨ, ਖ਼ੁਦਕੁਸ਼ੀ ਨੋਟ ਅਤੇ ਵੀਡੀਓ ਨੂੰ ਕਬਜ਼ੇ ਵਿੱਚ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।
