post

Jasbeer Singh

(Chief Editor)

Punjab

ਸੁਨਾਮ ਉਧਮ ਸਿੰਘ ਵਾਲਾ ਵਿਖੇ ਭਗਵਾਨ ਵਿਸ਼ਵਕਰਮਾ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ

post-img

ਸੁਨਾਮ ਉਧਮ ਸਿੰਘ ਵਾਲਾ ਵਿਖੇ ਭਗਵਾਨ ਵਿਸ਼ਵਕਰਮਾ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਖ-ਵੱਖ ਥਾਈ ਧਾਰਮਿਕ ਅਸਥਾਨਾਂ ਵਿੱਚ ਹੋਏ ਨਤਮਸਤਕ, ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਸੁਨਾਮ ਉਧਮ ਸਿੰਘ ਵਾਲਾ, 2 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਮੌਕੇ ਨਤਮਸਤਕ ਹੋਏ ਅਤੇ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਾਲ ਨਾਲ ਜਖੇਪਲ ਚੋਵਾਸ, ਚੀਮਾ, ਝਾੜੋ, ਉਭਾਵਾਲ, ਲੋਂਗੋਵਾਲ ਅਤੇ ਦੁੱਗਾਂ ਵਿਖੇ ਵੀ ਭਗਵਾਨ ਵਿਸ਼ਵਕਰਮਾ ਜਯੰਤੀ ਮੌਕੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਰਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਅੱਜ ਹਰ ਪਾਸੇ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਅਤੇ ਇਹ ਪਵਿੱਤਰ ਦਿਹਾੜਾ ਆਪਣੇ ਹੱਥੀਂ ਦਸਾਂ ਨਹੁੰਆਂ ਦੀ ਕਿਰਤ ਕਰਨ ਵਾਲਿਆਂ ਨਾਲ ਜੁੜਿਆ ਹੋਇਆ ਹੈ। ਉਹਨਾਂ ਨੇ ਇੰਜੀਨੀਅਰਿੰਗ, ਉਸਾਰੀ ਕਲਾ, ਕਾਰੀਗਰਾਂ, ਸ਼ਿਲਪਕਾਰਾਂ, ਉਦਯੋਗਿਕ ਕਾਮਿਆਂ , ਆਰਕੀਟੈਕਚਰ, ਤਰਖਾਣ, ਲੁਹਾਰ, ਸੁਨਿਆਰ ਸਮੇਤ ਹੋਰਨਾਂ ਕਿੱਤਿਆਂ ਨਾਲ ਜੁੜੇ ਲੋਕਾਂ ਨੂੰ ਮੁਬਾਰਕਾਂ ਅਤੇ ਭਵਿੱਖ਼ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਉਹਨਾਂ ਨਾਲ ਪਤਵੰਤੇ ਸੱਜਣ ਤੇ ਵਰਕਰ ਵੀ ਹਾਜ਼ਰ ਸਨ ।

Related Post