
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਐਲ. ਪੀ. ਜੀ. ਗੈਸ ਪ੍ਰੋਜੈਕਟ ਦਾ ਕੀਤਾ ਉਦਘਾਟਨ
- by Jasbeer Singh
- December 30, 2024

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਐਲ. ਪੀ. ਜੀ. ਗੈਸ ਪ੍ਰੋਜੈਕਟ ਦਾ ਕੀਤਾ ਉਦਘਾਟਨ ਪ੍ਰੋ. ਬਡੂੰਗਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੇ ਕਰ ਕਮਲਾਂ ਨਾਲ ਗੈਸ ਸਪਲਾਈ ਦੀ ਸ਼ੁਰੂਆਤ ਪਟਿਆਲਾ 29 ਦਸੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਐਲ. ਪੀ. ਜੀ. ਗੈਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਬੀਬੀ ਕੁਲਦੀਪ ਕੌਰ ਟੌਹੜਾ ਦੇ ਕਰਮ ਕਮਲਾਂ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਘਰ ਦੇ ਨਿਰੰਤਰ ਚੱਲਦੇ ਲੰਗਰਾਂ ਲਈ ਐਲਪੀਜੀ ਗੈਸ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਦੀ ਆਮਦ ਅਤੇ ਨਿਰੰਤਰ ਚੱਲਦਿਆਂ ਲੰਗਰਾਂ ਲਈ ਕਾਫੀ ਸਮੇਂ ਤੋਂ ਸੰਗਤਾਂ ਦੀ ਹੀ ਮੰਗ ਸੀ, ਜਿਸ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਨਾਂ ਨੇ ਅੰਤਿ੍ਰੰਗ ਕਮੇਟੀ ਦੀ ਪਲੇਠੀ ਬੈਠਕ ਵਿਚ ਇਸ ਮਤੇ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਤਹਿਤ ਇਹ ਪ੍ਰੋਜੈਕਟ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ । ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਅਤੇ ਸਮੁੱਚੀ ਐਗਜ਼ੈਕਟਿਵ ਦਾ ਧੰਨਵਾਦ ਕੀਤਾ, ਜਿਨ੍ਹਾਂ ਸਦਕਾ ਇਹ ਸਦਕਾ ਦੀ ਮੰਗ ਮੁਕੰਮਲ ਹੋ ਸਕੀ ਹੈ । ਇਸ ਪ੍ਰੋਜੈਕਟ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਅਧੀਨ ਵੱਖ ਵੱਖ ਪ੍ਰੋਜੈਕਟ ਨਿਰਮਾਣ ਅਧੀਨ ਹਨ, ਜਿਸ ਵਿਚ ਲੰਗਰ ਇਮਾਰਤ, ਸਰਾਵਾਂ ਆਦਿ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਦਫਤਰ ਦਾ ਨਵੀਨੀਕਰਨ ਦੇ ਪ੍ਰੋਜੈਕਟ ਸ਼ਾਮਲ ਹਨ, ਜੋ ਜਲਦ ਮੁਕੰਮਲ ਕਰ ਲਏ ਜਾਣਗੇ । ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਦੂਰ ਦੁਰਾਡੇ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੈਸ ਸਪਲਾਈ ਲਾਈਨ ਦੀ ਸ਼ੁਰੂਆਤ ਨਾਲ ਗੁਰੂ ਘਰ ਦੇ ਲੰਗਰਾਂ ਅਤੇ ਕੜਾਹ ਪ੍ਰਸ਼ਾਦ ਕਾਊਂਟਰਾਂ ਦੇ ਕਾਰਜਾਂ ਨੂੰ ਹੋਰ ਵੀ ਸੁਚਾਰੂ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਲੰਗਰ ਬਣਾਉਣ ਸਮੇਂ ਜਿਥੇ ਲੰਗਰ ਭੱਠੀਆਂ ਦੀ ਵਰਤੋਂ ਲੰਮੇ ਸਮੇਂ ਤੋਂ ਹੋ ਰਹੀ ਹੈ, ਉਥੇ ਹੀ ਆਧੁਨਿਕ ਐਲ. ਪੀ. ਜੀ. ਗੈਸ ਪ੍ਰੋਜੈਕਟ ਦੀ ਮੰਗ ਹੋਣ ਨਾਲ ਸੰਗਤਾਂ ਹੋਰ ਵਧੇਰੇ ਮਾਤਰਾ ਵਿਚ ਪੰਗਤ ਦਾ ਆਨੰਦ ਪ੍ਰਾਪਤ ਕਰ ਸਕਦੀਆਂ ਹਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਐਲਪੀਜੀ ਗੈਸ ਪ੍ਰੋਜੈਕਟ ਸਥਾਪਤ ਕਰਨ ਵਾਲੀ ਕੰਪਨੀ ਦੇ ਮੈਨੇਜਰ ਅਤੇ ਸੰਚਾਲਕਾਂ ਨੂੰ ਵੀ ਸਨਮਾਨਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.