
ਲੋਕ ਭਲਾਈ ਪਾਰਟੀ ਦੀ ਲੋਕ ਸਭਾ ਚੋਣਾਂ ਬਾਰੇ ਉੱਚ ਪੱਧਰੀ ਮੀਟਿੰਗ ਭਲਕੇ, ਰਾਮੂਵਾਲੀਆ ਨੇ ਕਿਹਾ- ਅਗਲਾ ਪ੍ਰੋਗਰਾਮ ਉਲੀਕਣ ਲ
- by Jasbeer Singh
- April 6, 2024

ਸਾਬਕਾ ਕੇਂਦਰੀ ਮੰਤਰੀ ਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੀ ਇੱਕ ਉੱਚ ਪੱਧਰੀ ਮੀਟਿੰਗ 7 ਅਪ੍ਰੈਲ ਨੂੰ ਸਵੇਰੇ 11 ਵਜੇ ਪਾਰਟੀ ਦੇ ਮੁੱਖ ਦਫ਼ਤਰ ਪਿੰਕ ਫਲੈਟ ਲੁਧਿਆਣਾ ਵਿਖੇ ਸੱਦੀ ਗਈ ਹੈ। ਜਿਸ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ ਚਰਚਾ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾ ਕਿਹਾ ਕਿ ਮੌਜੂਦਾ ਰਾਜਨੀਤਕ ਹਲਾਤ ਬਹੁਤੇ ਚੰਗੇ ਨਹੀਂ ਹਨ।ਰਾਮੂਵਾਲੀਆ ਨੇ ਕਿਹਾ ਕਿ ਖੁਦਗਰਜ਼ ਸਿਆਸਤਦਾਨਾਂ ਨੇ ਪੰਜਾਬ ਦੇ ਨੋਜਵਾਨਾਂ, ਧੀਆਂ,ਪੁੱਤਾਂ ਤੇ ਹਰ ਮੀਵਰਗ ਨਾਲ ਧ੍ਰੋਹ ਕਮਾਇਆ ਹੈ।ਉਨ੍ਹਾਂ ਕਿਹਾ ਕਿ ਸਿਆਸਤਦਾਨਾਂ ਨੇ ਪੰਜਾਬ ਨੂੰ ਸੋਨੇ ਤੋਂ ਸਵਾਹ ਤੇ ਮੋਟੇ ਚੌਲਾਂ ਦੀ ਖੀਰ ਤੋਂ ਦਲੀਆ ਬਣਾ ਦਿੱਤਾ ਹੈ।ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਸਿਆਸੀ ਸੋਚ ਬਣਾਉਣ,ਪੰਜਾਬ ਦੇ ਭਲੇ ਲਈ ਨਵਾਂ ਰਾਹ ਅਖ਼ਤਿਆਰ ਕਰਨ ਤੇ ਪੰਜਾਬ ਪੱਖੀ ਸੁਹਿਰਦ ਯਤਨ ਕਰਨ ਦੀ ਪਹਿਲ ਕਰਨ ਲਈ ਪੰਜਾਬੀਆਂ ਨੂੰ ਲੁਧਿਆਣਾ ਮੀਟਿੰਗ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਰਾਮੂਵਾਲੀਆ ਨੇ ਕਿਹਾ ਕਿ ਜੇਕਰ ਅਸੀਂ ਹੁਣ ਵੀ ਹੰਭਲਾ ਨਾ ਮਾਰਿਆ, ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮਾਫ਼ ਨਹੀਂ ਕਰਨਗੀਆਂ। ਰਾਮੂਵਾਲੀਆ ਨੇ ਕਿਹਾ ਕਿ ਮੀਟਿੰਗ ਵਿੱਚ ਹਾਜ਼ਰੀਨ ਨਾਲ ਸਲਾਹ ਮੁਸ਼ਵਰਾ ਕਰਨ ਤੋਂ ਬਾਅਦ ਪਾਰਟੀ ਵੱਲੋਂ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਪ੍ਰੋਗਰਾਮ ਦਿੱਤਾ ਜਾਵੇਗਾ, ਉਸ ਨੂੰ ਲਾਗੂ ਕਰਨ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਮੁਹਿੰਮ ਚਲਾਈ ਜਾਵੇਗੀ।