post

Jasbeer Singh

(Chief Editor)

ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਸ ਕੀਤਾ ਅਦਾਲਤ ਵਿੱਚ ਪੇਸ਼

post-img

ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਸ ਕੀਤਾ ਅਦਾਲਤ ਵਿੱਚ ਪੇਸ਼ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਦੁੱਗਰੀ ਥਾਣੇ ਦੀ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਹਨੀ ਸੇਠੀ ਇੱਕ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਵਿਦੇਸ਼ ਦੇ ਵਿੱਚ ਬੈਠੇ ਅਵੀ ਸਿੱਧੂ ‘ਤੇ ਇਲਜ਼ਾਮ ਹਨ ਕਿ ਉਹਨਾਂ ਨੇ ਨਵਜੀਤ ਕੌਰ ਨਾਂ ਦੀ ਇੱਕ ਕੁੜੀ ਦੀ ਤਸਵੀਰਾਂ ਦੇ ਨਾਲ ਛੇੜਛਾੜ ਕੀਤੀ ਹੈ। ਇਸ ਨੂੰ ਲੈ ਕੇ ਕੁੜੀ ਮੀਡੀਆ ਸਾਹਮਣੇ ਆਈ ਜਿਸ ਨੇ ਕਿਹਾ ਕਿ ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਈ ਹੈ। ਉਸ ਨੇ ਕਿਹਾ ਕਿ ਹਨੀ ਸੇਠੀ ਅਤੇ ਉਸ ਦੇ ਇੱਕ ਹੋਰ ਸਾਥੀ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਉਸ ਦੀ ਤਸਵੀਰ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ ਉਸ ਦੀਆਂ ਤਸਵੀਰਾਂ ‘ਤੇ ਗਲਤ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਉਸ ਨੇ ਜਿਸ ਦੀ ਸ਼ਿਕਾਇਤ ਲੁਧਿਆਣਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਲਿਆਂਦਾ ਗਿਆ ਹੈ।ਇਸ ਮਾਮਲੇ ਵਿੱਚ ਪੀੜਿਤ ਪੱਖ ਦੇ ਵਕੀਲ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਦੋ ਮੁਲਜ਼ਮ ਸ਼ਾਮਿਲ ਹਨ। ਉਹਨਾਂ ਨੇ ਕਿਹਾ ਕਿ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਵਿਦੇਸ਼ ਦੇ ਵਿੱਚ ਬੈਠਾ ਇੱਕ ਹੋਰ ਮੁਲਜ਼ਮ ਜਿਸ ਨਾਲ ਹਨੀ ਸੇਠੀ ਦੇ ਲਿੰਕ ਹਨ ਉਸ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ। ਉਸ ਸਬੰਧੀ ਵੀ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਉਹਨਾਂ ਦੱਸਿਆ ਕਿ ਅਜਿਹਾ ਕਰਨ ਪਿੱਛੇ ਉਹਨਾਂ ਦਾ ਕੀ ਮਕਸਦ ਸੀ ਹਾਲੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਅਜਿਹਾ ਕੰਮ ਕਰ ਕੇ ਕੁੜੀਆਂ ਨੂੰ ਬਲੈਕਮੇਲ ਕਰਦੇ ਹੋਣ। ਇਸ ਬਾਰੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਖੁਲਾਸਾ ਹੋਵੇਗਾ।

Related Post