post

Jasbeer Singh

(Chief Editor)

Punjab

ਲੁਧਿਆਣਾ ਦੇੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

post-img

ਲੁਧਿਆਣਾ ਦੇੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਲੁਧਿਆਣਾ, 23 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਲੁਧਿਆਣਾ ਵਿਖੇ ਇਕ ਸਕੂਲ ਨੂੰ ਅੱਜ ਸਵੇਰ ਵੇਲੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਪਤਾ ਚੱਲਿਆ ਹੈ। ਕਿਹੜਾ ਸਕੂਲ ਹੈ ਇਹ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਇਕ ਸਕੂਲ ਨੂੰ ਸਵੇਰ ਵੇਲੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਉਹ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿਚ ਸਥਿਤ ਹੈ ਤੇ ਉਸ ਸਕੂਲ ਦਾ ਨਾਮ ਸਪਰਿੰਗ ਡੇਲ ਪਬਲਿਕ ਸਕੂਲ ਹੈ।ਸਪਰਿੰਗ ਡੇਲ ਪਬਲਿਕ ਸਕੂਲ ਨੂੰ ਅੱਜ ਸਵੇਰੇ ਬੰਬ ਦੀ ਧਮਕੀ ਮਿਲਣ ਨਾਲ ਹਫੜਾ-ਦਫੜੀ ਮਚ ਗਈ । ਜਿਸ ਤੇ ਸਕੂਲ ਮੈਨੇਜਮੈਂਟ ਨੇ ਤੁਰੰਤ ਸਾਵਧਾਨੀ ਵਰਤਦਿਆਂ ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਅਤੇ ਪੁਲਸ ਨੂੰ ਸੂਚਿਤ ਕੀਤਾ । ਪੁਲਸ ਮੌਕੇ `ਤੇ ਪਹੁੰਚੀ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ । ਫਿਲਹਾਲ ਸਥਿਤੀ ਖ਼ਤਰੇ ਤੋਂ ਬਾਹਰ ਹੈ । ਕੀ ਜਾਣਕਾਰੀ ਦਿੱਤੀ ਸਕੂਲ ਪਿ੍ਰੰਸੀਪਲ ਨੇ ਸਕੂਲ ਦੇ ਪ੍ਰਿੰਸੀਪਲ ਅਨਿਲ ਸ਼ਰਮਾ ਨੇ ਦੱਸਿਆ ਕਿ ਸਵੇਰੇ ਲਗਭਗ 9:15 ਵਜੇ ਸਕੂਲ ਨੂੰ ਇੱਕ ਈਮੇਲ ਰਾਹੀਂ ਧਮਕੀ ਮਿਲੀ। ਈਮੇਲ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਧਮਕੀ ਮਿਲਣ ਤੋਂ ਤੁਰੰਤ ਬਾਅਦ, ਸਕੂਲ ਪ੍ਰਸ਼ਾਸਨ ਨੇ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਚਿਤ ਕੀਤਾ ਅਤੇ ਲਗਭਗ 2,500 ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ। ਸਕੂਲ ਨੇ ਸੌਂਪੀ ਪੁਲਸ ਨੂੰ ਈਮੇਲ ਆਈ. ਡੀ. ਪ੍ਰਿੰਸੀਪਲ ਅਨਿਲ ਸ਼ਰਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਕੂਲ ਨੂੰ ਅਜਿਹੀ ਧਮਕੀ ਮਿਲੀ ਹੈ, ਜਿਸ ਕਾਰਨ ਸਟਾਫ਼ ਅਤੇ ਮਾਪਿਆਂ ਵਿੱਚ ਚਿੰਤਾ ਹੈ। ਸੂਚਨਾ ਮਿਲਣ `ਤੇ ਪੁਲਸ ਮੌਕੇ `ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਪ੍ਰਬੰਧਨ ਨੇ ਧਮਕੀ ਭਰੇ ਈਮੇਲ ਦੀ ਆਈਡੀ ਪੁਲਿਸ ਨੂੰ ਸੌਂਪ ਦਿੱਤੀ ਹੈ ਅਤੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

Related Post

Instagram