
ਐਮ. ਬੀ. ਬੀ. ਐਸ. 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾ
- by Jasbeer Singh
- October 30, 2024

ਐਮ. ਬੀ. ਬੀ. ਐਸ. 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ ਪਟਿਆਲਾ, 30 ਅਕਤੂਬਰ : ਸਰਕਾਰੀ ਮੈਡੀਕਲ ਕਾਲਜ ਪਟਿਆਲਾ 'ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੈਡੀਕਲ ਕਾਲਜ ਵਿਖੇ ਦਾਖ਼ਲ ਹੋਏ ਐਮ. ਬੀ. ਬੀ. ਐਸ. 2024 ਬੈਚ ਦੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀ ਫੈਕਲਟੀ ਵੱਲੋਂ ਚਿੱਟੇ ਕੋਟ ਪਹਿਨਾਏ ਗਏ । ਕਾਲਜ ਦੇ ਡਾਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਡਾਕਟਰਾਂ ਵੱਲੋਂ ਪਹਿਨੇ ਜਾਣ ਵਾਲੇ ਚਿੱਟੇ ਕੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਸ ਸਮਾਗਮ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਸੀ । ਉਨ੍ਹਾਂ ਨੇ ਸੰਸਥਾ ਦੀਆਂ ਵੱਖ-ਵੱਖ ਨਵੀਨਤਮ ਸਹੂਲਤਾਂ ਅਤੇ ਪ੍ਰਾਪਤੀਆਂ 'ਤੇ ਚਾਨਣਾ ਵੀ ਪਾਇਆ । ਪ੍ਰੋਫੈਸਰ ਅਤੇ ਮੁਖੀ ਡਾ. ਮਨਿੰਦਰਜੀਤ ਕੌਰ ਨੇ ਇਸ ਸ਼ੁਭ ਮੌਕੇ ਲਈ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਵਾਗਤ ਕੀਤਾ । ਵਿਦਿਆਰਥੀਆਂ ਨੂੰ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਅਤੇ ਵਾਈਸ ਪ੍ਰਿੰਸੀਪਲ ਡਾ. ਆਰ. ਪੀ. ਐਸ. ਸਿਬੀਆ ਨੇ ਚਰਕ ਸਹੁੰ ਵੀ ਚੁਕਾਈ ।