post

Jasbeer Singh

(Chief Editor)

Punjab

ਐਮ. ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ‘ਦਿਸ਼ਾ’ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕ

post-img

ਐਮ. ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ‘ਦਿਸ਼ਾ’ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਪਾਰਦਾਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਬਣਾਈ ਜਾ ਰਹੀ ਹੈ ਯਕੀਨੀ : ਐਮ. ਪੀ. ਮੀਤ ਹੇਅਰ ਸੰਗਰੂਰ, 26 ਅਪ੍ਰੈਲ : ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਤਹਿਤ ਵੱਖ-ਵੱਖ ਮਹਿਕਮਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੌਨੀਟਰਿੰਗ (ਦਿਸ਼ਾ) ਕਮੇਟੀ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਐਮ. ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਪਾਰਦਾਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਐਮ. ਪੀ. ਨੇ ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਨੈਸ਼ਨਲ ਹਾਈਵੇਜ਼, ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ ਅਤੇ ਇੰਡਸਟਰੀ ਵਿਭਾਗ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ। ਦੀ ਸਮੀਖਿਆ ਕੀਤੀ ।  ਐਮ.ਪੀ. ਮੀਤ ਹੇਅਰ ਨੇ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੀ ਸਹੀ ਢੰਗ ਨਾਲ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਜਾ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ ਅਤੇ ਕਿਸੇ ਵੀ ਕੰਮ ਲਈ ਕੀਤੀ ਗਈ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਕਿੱਲੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਕੋਈ ਢਿੱਲ ਮੱਠ ਵਰਤੀ ਗਈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ । ਇਸ ਮੌਕੇ ਐਮ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਿਰਫ ਤਿੰਨ ਸਾਲਾਂ ਦੌਰਾਨ ਹੀ ਸੂਬੇ ਵਿੱਚ 52,000 ਦੇ ਕਰੀਬ ਸਰਕਾਰੀ ਨੌਕਰੀਆਂ, ਪ੍ਰਾਇਵੇਟ ਥਰਮਲ ਨੂੰ ਖਰੀਦ ਕੇ ਸਰਕਾਰੀ ਬਣਾਉਣਾ, 17 ਟੋਲ਼ ਪਲਾਜ਼ੇ ਬੰਦ ਕਰਨਾ, 300 ਯੂਨਿਟ ਬਿਜਲੀ ਮੁਫ਼ਤ ਦੇਣਾ, ਖੇਤਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਦੀ ਵਿਵਸਥਾ ਕਰਵਾਉਣੀ ਆਦਿ ਅਜਿਹੇ ਮਿਸਾਲੀ ਫੈਸਲੇ ਹਨ ਜੋ ਪਹਿਲਾਂ ਕਿਸੇ ਸਰਕਾਰ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਵੀ ਨਹੀਂ ਕੀਤੇ । ਇਸ ਮੀਟਿੰਗ ਦੌਰਾਨ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਉਨ੍ਹਾਂ ਵੱਲੋਂ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਇੰਨ-ਬਿਨ ਢੰਗ ਨਾਲ ਪੂਰੇ ਹਲਕੇ ਵਿੱਚ ਲਾਗੂ ਕਰਨ ਲਈ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਕੰਮ ਨੂੰ ਸਮਾਂਬੱਧ ਅਤੇ ਪਰਾਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀ ਹਰ ਸਹੂਲਤ ਦਾ ਬਣਦਾ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਵਾਹ ਲਗਾਈ ਜਾਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਐਸ. ਪੀ. ਨਵਰੀਤ ਸਿੰਘ ਵਿਰਕ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨੁਮਾਇੰਦੇ ਤਪਿੰਦਰ ਸਿੰਘ ਸੋਹੀ, ਕੈਬਨਿਟ ਮੰਤਰੀ ਅਰੋੜਾ ਦੇ ਨੁਮਾਇੰਦੇ ਸੰਜੂ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਧੂਰੀ ਰਿਸ਼ਬ ਗਰਗ, ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਕਰਮਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।

Related Post