post

Jasbeer Singh

(Chief Editor)

National

ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਲੈਣ ਲਈ ਸਰਕਾਰ ’ਤੇ ਦਬਾਅ ਬਣਾਵਾਂਗੇ: ਰਾਹੁਲ ਗਾਂਧੀ

post-img

ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਲੈਣ ਲਈ ਸਰਕਾਰ ’ਤੇ ਦਬਾਅ ਬਣਾਵਾਂਗੇ: ਰਾਹੁਲ ਗਾਂਧੀ ਨਵੀਂ ਦਿੱਲੀ, 24 ਜੁਲਾਈ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਸਾਨ ਆਗੂਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ‘ਇੰਡੀਆ ਗੱਠਜੋੜ’ ਸਰਕਾਰ ਉੱਤੇ ਦਬਾਅ ਬਣਾਏਗਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ। ਸੰਸਦ ਭਵਨ ਕੰਪਲੈਕਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਦੇ ਕਿਸਾਨ ਆਗੂ ਰਾਹੁਲ ਗਾਂਧੀ ਨੂੰ ਮਿਲੇ ਅਤੇ ਵਫ਼ਦ ਨੇ ਗਾਂਧੀ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਗਾਂਧੀ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਇੰਡੀਆ ਗੱਠਜੋੜ ਦੇ ਨੇਤਾਵਾਂ ਨਾਲ ਗੱਲਬਾਤ ਕਰਾਂਗੇ ਅਤੇ ਸਰਕਾਰ ‘ਤੇ ਦਬਾਅ ਪਾਵਾਂਗੇ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਮਿਲੇ।’’ ਮੀਟਿੰਗ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ, ਅਮਰ ਸਿੰਘ, ਦੀਪੇਂਦਰ ਸਿੰਘ ਹੁੱਡਾ ਅਤੇ ਜੈ ਪ੍ਰਕਾਸ਼ ਵੀ ਹਾਜ਼ਰ ਸਨ।

Related Post