post

Jasbeer Singh

(Chief Editor)

Patiala News

ਮਲਟੀਪਰਪਜ ਸਕੂਲ ’ਚ ਮਾਪੇ ਅਧਿਆਪਕ ਮਿਲਣੀ ਕਰਵਾਈ

post-img

ਮਲਟੀਪਰਪਜ ਸਕੂਲ ’ਚ ਮਾਪੇ ਅਧਿਆਪਕ ਮਿਲਣੀ ਕਰਵਾਈ - ਮਪਿਆਂ ਲਈ ਚਾਹ ਪਾਣੀ ਦਾ ਕੀਤਾ ਵਿਸ਼ੇਸ਼ ਪ੍ਰਬੰਧ ਪਟਿਆਲਾ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਮੈਗਾ ਪੀਟੀਐਮ (ਮਾਪੇ ਅਧਿਆਪਕ ਮਿਲਣੀ) ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਵਿਜੈ ਕਪੂਰ ਨੇ ਦੱਸਿਆ ਕਿ ਇਸ ਮਾਪੇ ਅਧਿਆਪਕ ਮਿਲਣੀ ਨੂੰ ਲੈ ਕੇ ਵਿਦਿਆਰਥੀਆਂ ਸਮੇਤ ਮਾਪਿਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਮੈਗਾ ਪੀਟੀਐਮ ਦਾ ਉਪਰਾਲਾ ਇੱਕ ਸ਼ਾਨਦਾਰ ਤੇ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਵੀ ਸਕੂਲ ’ਚ ਮਾਪਿਆਂ ਦਾ ਸਵਾਗਤ ਕਰਨ ਲਈ ਪਹੁੰਚੀ ਹੋਈ ਸੀ। ਮਾਪਿਆਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਤਸੱਲੀ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਤਰਾਂ ਦੀ ਮਾਪੇ ਅਧਿਆਪਕ ਮਿਲਣੀ ਉਨ੍ਹਾਂ ਲਈ ਬੜੀ ਸੰਤੁਸ਼ਟੀ ਜਨਕ ਹੁੰਦੀ ਹੈ ਜਿੱਥੇ ਉਂਨ੍ਹਾਂ ਨੂੰ ਆਪਣੇ ਬੱਚਿਆਂ ਦੀ ਕਾਰਗੁਜਾਰੀ ਬਾਰੇ ਪਤਾ ਚਲਦਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਨੂੰ ਮਾਪਿਆਂ ਦੇ ਸਵਾਗਤ ਲਈ ਜਿੱਥੇ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ, ਉਥੇ ਹੀ ਉਨ੍ਹਾਂ ਲਈ ਚਾਹ ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ, ਹਿਤੇਸ਼ ਵਾਲੀਆ, ਕੋਚ ਅਮਰਜੋਤ ਸਿੰਘ, ਹਰਿੰਦਰ ਕੌਰ, ਵੈਭਵ ਵਿਆਸ, ਸੰਜੇ ਠਾਕੁਰ, ਡਾ. ਪੁਸ਼ਵਿੰਦਰ ਕੌਰ, ਮੋਨਿਕਾ ਸਲਦੀ, ਸੁਖਵਿੰਦਰ ਕੌਰ, ਜਤਿੰਦਰਪਾਲ ਸਿੰਘ, ਰਵਿੰਦਰ ਸਿੰਘ, ਰਣਜੀਤ ਸਿੰਘ ਬੀਰੋਕੇ, ਜਪਇੰਦਰਪਾਲ ਸਿੰਘ ਸਮੇਤ ਹੋਰ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜਰ ਸਨ।

Related Post