National
0
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਭਾਜਪਾ ਆਗੂਆਂ ਦੀ ਅਜਿਹੇ ਨਾਜਾਇਜ਼ ਕੰਮਾਂ ਵਿੱਚ ਸ਼ਮੂਲੀਅਤ ਬਾਰੇ ਜਾਣਦੇ
- by Jasbeer Singh
- September 30, 2024
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਭਾਜਪਾ ਆਗੂਆਂ ਦੀ ਅਜਿਹੇ ਨਾਜਾਇਜ਼ ਕੰਮਾਂ ਵਿੱਚ ਸ਼ਮੂਲੀਅਤ ਬਾਰੇ ਜਾਣਦੇ ਹਨ : ਰਾਊਤ ਮੁੰਬਈ : ਸਿਵ ਸੈਨਾ ਆਗੂ ਸੰਜੈ ਰਾਊਤ ਨੇ ਅੱਜ ਦੋਸ਼ ਲਾਇਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਕੁੱਝ ਅਧਿਕਾਰੀ ਭਾਜਪਾ ਦੇ ਆਗੂਆਂ ਦੀ ਮਿਲੀਭੁਗਤ ਨਾਲ ਲੋਕਾਂ ਤੋਂ ਭਾਰੀ ਮਾਤਰਾ ਵਿੱਚ ਪੈਸਿਆਂ ਦੀ ਵਸੂਲੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਇਨ੍ਹਾਂ ਗ਼ੈਰਕਾਨੂੰਨੀ ਸਰਗਰਮੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਰਾਊਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਦੋਸ਼ ਲਾਇਆ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਭਾਜਪਾ ਆਗੂਆਂ ਦੀ ਅਜਿਹੇ ਨਾਜਾਇਜ਼ ਕੰਮਾਂ ਵਿੱਚ ਸ਼ਮੂਲੀਅਤ ਬਾਰੇ ਜਾਣਦੇ ਹਨ। ਰਾਊਤ ਨੇ ਦੋਸ਼ ਲਾਇਆ, ‘‘ਈਡੀ ਦੇ ਇੱਕ ਏਜੰਟ ਵਜੋਂ ਕੰਮ ਕਰਨ ਵਾਲਾ ਜੀਤੂ ਨਵਲਾਨੀ ਨਾਮ ਦਾ ਵਿਅਕਤੀ ਜਬਰੀ ਵਸੂਲੀ ਵਿੱਚ ਸ਼ਾਮਲ ਸੀ ।

