post

Jasbeer Singh

(Chief Editor)

National

ਮਹਾਰਾਸ਼ਟਰ ਵਿਧਾਨ ਪਰਿਸ਼ਦ ਚੋਣਾਂ: ਦੁਪਹਿਰ ਤੱਕ 203 ਵਿਧਾਇਕਾਂ ਨੇ ਵੋਟਾਂ ਪਾਈਆਂ

post-img

ਮਹਾਰਾਸ਼ਟਰ ਵਿਧਾਨ ਪਰਿਸ਼ਦ ਚੋਣਾਂ: ਦੁਪਹਿਰ ਤੱਕ 203 ਵਿਧਾਇਕਾਂ ਨੇ ਵੋਟਾਂ ਪਾਈਆਂ ਮੁੰਬਈ, 12 ਜੁਲਾਈ : ਮਹਾਰਾਸ਼ਟਰ ਵਿਧਾਨ ਪਰਿਸ਼ਦ ਦੀਆਂ 11 ਸੀਟਾਂ ’ਤੇ ਚੋਣ ਲਈ ਅੱਜ ਸਵੇਰ ਤੋਂ ਵੋਟਿੰਗ ਜਾਰੀ ਹੈ ਅਤੇ ਦੁਪਹਿਰ ਤੱਕ 203 ਵਿਧਾਇਕਾਂ ਨੇ ਵੋਟਾਂ ਪਾਈਆਂ ਹਨ। ਵਿਧਾਨ ਪਰਿਸ਼ਦ ਦੀਆਂ 11 ਸੀਟਾਂ ਲਈ 12 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸੂਬੇ ਦੀ ਵਿਧਾਨ ਸਭਾ ਦੇ 288 ਮੈਂਬਰ ਇਨ੍ਹਾਂ ਚੋਣਾਂ ਵਿੱਚ ਵੋਟ ਪਾ ਕੇ ਵਿਧਾਨ ਪਰਿਸ਼ਦ ਦੇ ਮੈਂਬਰਾਂ ਦੀ ਚੋਣ ਕਰਨਗੇ। ਮੌਜੂਦਾ ਸਮੇਂ ਇਸ ਵਿੱਚ ਮੈਂਬਰਾਂ ਦੀ ਗਿਣਤੀ 274 ਹੈ। ਇੱਥੇ ਵਿਧਾਨ ਭਵਨ ਕੰਪਲੈਕਸ ਵਿੱਚ ਸਵੇਰੇ 9 ਵਜੇ ਵੋਟਿੰਗ ਸ਼ੁਰੂ ਹੋਈ ਅਤੇ ਇਹ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ ਸ਼ਾਮ ਨੂੰ 5 ਵਜੇ ਕੀਤੀ ਜਾਵੇਗੀ। ਵਿਧਾਨ ਪਰਿਸ਼ਦ ਦੇ 11 ਮੈਂਬਰਾਂ ਦਾ ਕਾਰਜਕਾਲ 27 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ। ਭਾਜਪਾ ਨੇ ਪੰਜ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ ਜਦਕਿ ਉਸ ਦੇ ਮਹਾਯੁਤੀ ਸਹਿਯੋਗੀ ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਦੋ-ਦੋ ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਅਤੇ ਸ਼ਿਵ ਸੈਨਾ (ਯੂਬੀਟੀ) ਨੇ ਇਕ-ਇਕ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਦਕਿ ਮਹਾਵਿਕਾਸ ਅਗਾੜੀ ਦੀ ਉਨ੍ਹਾਂ ਦੀ ਸਹਿਯੋਗੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਪੀਜੇਂਟਸ ਐਂਡ ਵਰਕਰਜ਼ ਪਾਰਟੀ (ਪੀਡਬਲਿਊਪੀ) ਦੇ ਉਮੀਦਵਾਰ ਨੂੰ ਸਮਰਥਨ ਦੇ ਰਹੀ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ (ਯੂਬੀਟੀ) ਨੇ ਮੁੰਬਈ ਵਿੱਚ ਪੈ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਵੋਟਿੰਗ ਦਾ ਸਮਾਂ ਇਕ ਘੰਟਾ ਵਧਾਉਣ ਦੀ ਮੰਗ ਕੀਤੀ।

Related Post