
Latest update
0
ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਨ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਅਦਾਲਤ ਅੱਜ ਕਰੇਗੀ ਫ਼ੈਸਲਾ
- by Aaksh News
- May 10, 2024

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ’ਤੇ ਦੋਸ਼ ਆਇਦ ਕਰਨ ਬਾਰੇ ਅੱਜ ਫੈਸਲਾ ਸੁਣਾਇਆ ਜਾ ਸਕਦਾ ਹੈ। ਦਿੱਲੀ ਦੀ ਅਦਾਲਤ ਨੇ ਇਸ ਤੋਂ ਪਹਿਲਾਂ ਫੈਸਲਾ ਸੁਣਾਉਣ ਲਈ 7 ਮਈ ਦੀ ਤਰੀਕ ਤੈਅ ਕੀਤੀ ਸੀ ਪਰ ਹੁਣ ਫੈਸਲਾ ਅੱਜ ਸੁਣਾਇਆ ਜਾਵੇਗਾ। ਦਿੱਲੀ ਪੁਲੀਸ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਕੇ ਮੁਕੱਦਮਾ ਚਲਾਉਣ ਦੀ ਸਿਫਾਰਿਸ਼ ਕੀਤੀ ਹੈ। ਬ੍ਰਿਜ ਭੂਸ਼ਨ ਮਾਮਲੇ ਦੀ ਮੁੜ ਜਾਂਚ ਦੀ ਮੰਗ ਕਰਨ ਲਈ ਅਦਾਲਤ ਦਾ ਰੁਖ਼ ਕੀਤਾ ਸੀ ਪਰ ਅਦਾਲਤ ਨੇ ਉਹ ਮੰਗ ਰੱਦ ਕਰ ਦਿੱਤੀ ਸੀ।