ਪੰਜਾਬ ਮਹਿਲਾ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਹਿਲਾਵਾਂ ਦਾ ਬਲਾਤਕਾਰ ਕਰਨ ਦੇ ਦੋਸ਼ਾਂ ਵਿੱਚ ਘਿਰੇ ਪ੍ਰਜਵਲ ਰੇਵੰਨਾ ਦਾ ਬਚਾਅ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਦੇ ਵਿਰੋਧ ਵਿੱਚ ਅੱਜ ਪਟਿਆਲਾ ਦੇ ਫੁਆਰਾ ਚੌਕ ’ਤੇ ਮਹਿਲਾ ਕਾਂਗਰਸ ਨੇ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਜੇਕਰ ਰੇਵੰਨਾ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਸੂਬੇ ਭਰ ਵਿੱਚ ਨਰਿੰਦਰ ਮੋਦੀ ਦਾ ਪੁਤਲਾ ਸਾੜਨਗੇ, ਜਦੋਂ ਵੀ ਪੰਜਾਬ ਵਿੱਚ ਨਰਿੰਦਰ ਮੋਦੀ ਆਉਂਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਸੂਬੇ ਦੀ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਭਾਜਪਾ ਸਰਕਾਰ ਅਧੀਨ ਮਨੀਪੁਰ ਵਿੱਚ ਦੋ ਮਹਿਲਾਵਾਂ ਨੂੰ ਗੁੰਡਾ ਅਨਸਰਾਂ ਹਵਾਲੇ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਗਨ ਅਵਸਥਾ ਵਿੱਚ ਘੁਮਾਇਆ ਗਿਆ ਪਰ ਮੋਦੀ ਜੀ ਚੁੱਪ ਰਹੇ, ਹਾਥਰਸ ਵਿੱਚ ਇਕ ਬਲਾਤਕਾਰ ਮਗਰੋਂ ਕਤਲ ਕੀਤੀ ਕੁੜੀ ਨੂੰ ਪੁਲੀਸ ਨੇ ਅੱਧੀ ਰਾਤ ਸਾੜ ਦਿੱਤਾ ਪਰ ਮੋਦੀ ਜੀ ਚੁੱਪ ਰਹੇ, ਬ੍ਰਿਜ ਭੂਸ਼ਨ ਸਰਨ ਸਿੰਘ ’ਤੇ ਪਹਿਲਵਾਨ ਕੁੜੀਆਂ ਨੇ ਗੰਭੀਰ ਦੋਸ਼ ਲਗਾਏ ਪਰ ਮੋਦੀ ਜੀ ਚੁੱਪ ਰਹੇ। ਉਨ੍ਹਾਂ ਕਿਹਾ ਕਿ ਇਹ ਚੁੱਪੀ ਮੋਦੀ ਜੀ ਨੂੰ ਤੋੜਨੀ ਹੋਵੇਗੀ ਤੇ ਤੁਰੰਤ ਰੇਵੰਨਾ ਨੂੰ ਗ੍ਰਿਫ਼ਤਾਰ ਕਰਨਾ ਹੋਵੇਗਾ, ਨਹੀਂ ਤਾਂ ਪੰਜਾਬ ਮਹਿਲਾ ਕਾਂਗਰਸ ਨਰਿੰਦਰ ਮੋਦੀ ਦੇ ਸਾਰੇ ਪੰਜਾਬ ਵਿੱਚ ਪੁਤਲੇ ਸਾੜੇਗੀ ਤੇ ਨਰਿੰਦਰ ਮੋਦੀ ਦਾ ਪੰਜਾਬ ਆਉਣ ’ਤੇ ਵਿਰੋਧ ਕਰੇਗੀ। ਉਨ੍ਹਾਂ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਆਪਣੀ ਜ਼ਮੀਰ ਜਗਾਉਣ ਲਈ ਕਿਹਾ ਕਿ ਜੇਕਰ ਉਹ ਔਰਤਾਂ ਦੇ ਪੱਖ ਵਿੱਚ ਹੈ ਤਾਂ ਉਨ੍ਹਾਂ ਨੂੰ ਭਾਜਪਾ ਦੀ ਟਿਕਟ ਵਾਪਸ ਕਰ ਦੇਣੀ ਚਾਹੀਦੀ ਹੈ। ਨਹੀਂ ਤਾਂ ਪਟਿਆਲਾ ਦੇ ਲੋਕ ਉਸ ਨੂੰ ਬੁਰੀ ਤਰ੍ਹਾਂ ਹਰਾਉਣਗੇ। ਇਸ ਮੌਕੇ ਰੇਖਾ ਅਗਰਵਾਲ ਪ੍ਰਧਾਨ ਪਟਿਆਲਾ ਸ਼ਹਿਰੀ, ਅਮਰਜੀਤ ਕੌਰ ਭੱਠਲ ਪ੍ਰਧਾਨ ਜ਼ਿਲ੍ਹਾ ਦਿਹਾਤੀ, ਮਨਦੀਪ ਕੌਰ ਚੌਹਾਨ, ਡੌਲੀ ਗਿੱਲ, ਲਤਾ ਵਰਮਾ, ਪੁਸ਼ਪਿੰਦਰ ਕੌਰ, ਸੁਖਵਿੰਦਰ ਕੌਰ ਤੇ ਭੁਪਿੰਦਰ ਕੌਰ ਕੌਰਜੀਵਾਲਾ ਸਕੱਤਰ ਪੰਜਾਬ ਨੇ ਵੀ ਸੰਬੋਧਨ ਕੀਤਾ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.