post

Admin

(Chief Editor)

Latest update

ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ ਸਿੱਖ ਜੋੜੇ ਦੇ ਕਤਲ ਕੇਸ ਦਾ ਮੁੱਖ ਸ਼ੱਕੀ ਗ੍ਰਿਫ਼ਤਾਰ

post-img

ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ ਸਿੱਖ ਜੋੜੇ ਦੇ ਕਤਲ ਕੇਸ ਦਾ ਮੁੱਖ ਸ਼ੱਕੀ ਗ੍ਰਿਫ਼ਤਾਰ

ਪਾਕਿਸਤਾਨ, 19 ਜੂਨ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਚ ਸਿੱਖ ਜੋੜੇ ਦੇ ਕਤਲ ਮਾਮਲੇ ਦਾ ਮੁੱਖ ਸ਼ੱਕੀ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੀ ਸੀ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ (Khyber Pakhtunkhwa) ਸੂਬੇ ਵਿਚ ਇਕ ਗੁਰਦੁਆਰੇ ਦੇ ਅੰਦਰ ਸਿੱਖ ਜੋੜੇ ਦੀ ਜੋ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਸ ਨੇ ਮੁੱਖ ਸ਼ੱਕੀ (Prime suspect) ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਮ੍ਰਿਤਕਾਂ ਦੀ ਪਛਾਣ ਜਗਨਨਾਥ ਅਤੇ ਉਸ ਦੀ ਪਤਨੀ ਆਸਮਾ ਵੰਤੀ ਵਜੋਂ ਹੋਈ ਹੈ, ਜੋ ਪੇਸ਼ਾਵਰ ਤੋਂ ਕਰੀਬ 60 ਕਿਲੋਮੀਟਰ ਉੱਤਰ-ਪੱਛਮ ਵਿਚ ਸਥਿਤ ਮਰਦਾਨ ਜ਼ਿਲ੍ਹੇ ਦੇ ਬਾਬੂ ਮੁਹੱਲਾ ਵਿਚ ਗੁਰਦੁਆਰੇ ਦੇ ਦੇਖਭਾਲ ਕਰਤਾ ਵਜੋਂ ਸੇਵਾ ਨਿਭਾ ਰਹੇ ਸਨ। ਜਿਨ੍ਹਾਂ ਨੂੰ ਬੁੱਧਵਾਰ ਨੂੰ ਗੁਰਦੁਆਰੇ ਦੇ ਅੰਦਰ ਗੋਲੀ ਮਾਰ ਦਿੱਤੀ ਗਈ ਸੀ ।

ਮਰਦਾਨ ਦੇ ਜਿ਼ਲ੍ਹਾ ਪੁਲਸ ਅਫ਼ਸਰ ਨੇ ਕੀ ਆਖਿਆ

ਪਾਕਿਸਤਾਨ ਵਿਖੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮਰਦਾਨ ਦੇ ਜਿ਼ਲ੍ਹਾ ਪੁਲਸ ਅਫ਼ਸਰ (District Police Officer) ਮਸੂਦ ਅਹਿਮਦ ਬੰਗਸ਼ ਨੇ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਛਾਣ ਅਮਾਜ਼ੂਗੜੀ ਦੇ ਵਸਨੀਕ ਸ਼ੇਰ ਸ਼ਾਹ ਵਜੋਂ ਹੋਈ ਹੈ । ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ, ਕਾਊਂਟਰ-ਟੈਰੋਰਿਜ਼ਮ ਡਿਪਾਰਟਮੈਂਟ ਦੇ ਕਰਮਚਾਰੀਆਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਇਕ ਸਾਂਝੀ ਜਾਂਚ ਟੀਮ ਵਲੋਂ ਕੀਤੀ ਗਈ ਜਾਂਚ ਵਿਚ ਹੁਣ ਤੱਕ ਸ਼ੱਕੀ ਦਾ ਕਿਸੇ ਪਾਬੰਦੀਸ਼ੁਦਾ ਜਥੇਬੰਦੀ, ਅੱਤਵਾਦੀ ਸੰਗਠਨ ਜਾਂ ਸੰਗਠਿਤ ਨੈੱਟਵਰਕ ਨਾਲ ਸਬੰਧ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ । ਪੁਲਸ ਨੇ ਆਖਿਆ ਹੈ ਕਿ ਕਤਲ ਪਿੱਛੇ ਕੀ ਮਕਸਦ ਸੀ ਇਹ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ ਅਤੇ ਅਧਿਕਾਰੀਆਂ ਵਲੋਂ ਸ਼ੱਕੀ ਦੇ ਬਿਆਨਾਂ ਅਤੇ ਹੁਣ ਤੱਕ ਇਕੱਠੇ ਕੀਤੇ ਗਏ ਹੋਰ ਸਬੂਤਾਂ ਦੇ ਮੱਦੇਨਜ਼ਰ ਸਾਰੇ ਸੰਭਾਵਤ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ।

Related Post

Instagram