post

Jasbeer Singh

(Chief Editor)

Punjab

ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

post-img

ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ `ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਮਜੀਠੀਆ ਹਨ ਮੌਜੂਦਾ ਸਮੇਂ ਨਾਭਾ ਜੇਲ ਵਿਚ ਜੁਡੀਸ਼ੀਅਲ ਹਿਰਾਸਤ ਵਿਚ ਹਾਈ ਕੋਰਟ ਤੋਂ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਅਰਜ਼ੀ ਰੱਦ ਹੋ ਗਈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਸੁਪਰੀਮ ਕੋਰਟ `ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ । ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਪੁਸ਼ਟੀ ਕੀਤੀ ਕਿ ਹਾਈ ਕੋਰਟ ਵੱਲੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਸੁਪਰੀਮ ਕੋਰਟ `ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ `ਚ ਨਿਆਂਇਕ ਹਿਰਾਸਤ `ਚ ਹਨ।

Related Post

Instagram