post

Jasbeer Singh

(Chief Editor)

Punjab

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ

post-img

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ -ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵੱਲੋਂ ਕੀਤੀ ਨਜਾਇਜ਼ ਉਸਾਰੀ ਢਾਹੀ -ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐਸ.ਪੀ. ਵੈਭਵ ਚੌਧਰੀ -ਮਾੜੇ ਅਨਸਰਾਂ ਦੀਆਂ ਜਮਾਨਤਾਂ ਨਾ ਕਰਵਾਉਣ ਪੰਚਾਇਤਾਂ ਜਾਂ ਕੋਈ ਹੋਰ ਮੋਹਤਬਰ -ਪਿੰਡ ਵਾਸੀਆਂ ਵੱਲੋਂ ਪੁਲਿਸ ਕਾਰਵਾਈ ਦੀ ਸ਼ਲਾਘਾ, ਕਿਹਾ, ਸਖ਼ਤ ਕਦਮ ਚੁੱਕੇ ਜਾਣ ਕਾਰਨ ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਸਮਾਣਾ, 5 ਜਨਵਰੀ 2026 : ਪੰਜਾਬ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸਮਾਣਾ ਦੇ ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਕਾਲੀ ਕਮਾਈ ਨਾਲ ਪਿੰਡ ਦੀ ਪੰਚਾਇਤੀ ਜਮੀਨ ਉਪਰ ਕੀਤੀ ਗਈ ਨਜਾਇਜ਼ ਉਸਾਰੀ ਨੂੰ ਪੁਲਿਸ ਸੁਰੱਖਿਆ ਦੀ ਮੌਜੂਦਗੀ ਵਿੱਚ ਸਬੰਧਤ ਵਿਭਾਗ ਵੱਲੋਂ ਢੁਹਾਅ ਦਿੱਤਾ ਗਿਆ । ਜੇ. ਸੀ. ਬੀ. ਮਸ਼ੀਨ ਨਾਲ ਨਜਾਇਜ਼ ਉਸਾਰੀ ਢਾਹੇ ਜਾਣ ਸਮੇਂ ਪੁਲਿਸ ਸੁਰੱਖਿਆ ਦੀ ਅਗਵਾਈ ਕਰਦਿਆਂ ਐਸ.ਪੀ. ਸਥਾਨਕ ਵੈਭਵ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਅਜਿਹੇ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚਕੇ ਬਣਾਈ ਕਾਲੀ ਕਮਾਈ ਨਾਲ ਕੀਤੀਆਂ ਗਈਆਂ ਨਜਾਇਜ਼ ਉਸਾਰੀਆਂ ਉਪਰ ਲਗਾਤਾਰ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ । ਐਸ.ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਪਿੰਡ ਮੁਰਾਦਪੁਰ ਦੇ ਜਿਹੜੇ ਨਸ਼ਾ ਤਸਕਰਾਂ ਦੀ ਨਜਾਇ਼ਜ ਊਸਾਰੀ ਢਾਹੁਣ ਲਈ ਸਬੰਧਤ ਵਿਭਾਗ ਵੱਲੋਂ ਕੀਤੀ ਕਾਰਵਾਈ ਦੌਰਾਨ ਪੁਲਿਸ ਨੇ ਸੁਰੱਖਿਆ ਪ੍ਰਦਾਨ ਕੀਤੀ ਹੈ, ਉਨ੍ਹਾਂ ਵਿਰੁੱਧ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਨੇ ਦੱਸਿਆ ਕਿ ਤਰਸੇਮ ਸਿੰਘ ਉਰਫ਼ ਟੁੰਡਾ ਪੁੱਤਰ ਗੁਰਦੇਵ ਸਿੰਘ ਵਿਰੁੱਧ 8 ਕੇਸ ਦਰਜ ਹਨ ਜਦਕਿ ਬਲਬੀਰ ਸਿੰਘ ਉਰਫ਼ ਮਾਹੀ, ਕਾਲਾ ਪੁੱਤਰ ਮਹਿੰਦਰ ਸਿੰਘ ਵਿਰੁੱਧ 4 ਕੇਸ ਦਰਜ ਹਨ ਅਤੇ ਇਨ੍ਹਾਂ ਨੇ ਪੰਚਾਇਤੀ ਜਮੀਨ ਉਪਰ ਨਜਾਇਜ਼ ਉਸਾਰੀ ਕੀਤੀ ਹੋਈ ਸੀ, ਜਿਸ ਨੂੰ ਢਾਹੁਣ ਲਈ ਸਬੰਧਤ ਵਿਭਾਗ ਨੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ। ਐਸ.ਪੀ. ਵੈਭਵ ਚੌਧਰੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਨਸ਼ੇ ਵੇਚਣ ਦੇ ਕਾਲੇ ਕਾਰੋਬਾਰ ਛੱਡ ਦੇਣ ਨਹੀਂ ਤਾਂ ਅਜਿਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਵੀ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਦੀ ਜਮਾਨਤ ਨਾ ਕਰਵਾਈ ਜਾਵੇ । ਇਸੇ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾਣ ਕਾਰਨ ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ ਜਿਸ ਸਦਕਾ ਉਨ੍ਹਾਂ ਨੂੰ ਉਮੀਦ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ । ਇਸ ਕਾਰਵਾਈ ਦੌਰਾਨ ਡੀ. ਐਸ. ਪੀ. ਸਮਾਣਾ ਫ਼ਤਹਿ ਸਿੰਘ ਬਰਾੜ, ਬੀ.ਡੀ.ਪੀ.ਓ. ਗੁਰਮੀਤ ਸਿੰਘ, ਤਹਿਸੀਲਦਾਰ ਸੁਖ‌ਵਿੰਦਰ ਸਿੰਘ ਟਿਵਾਣਾ, ਥਾਣਾ ਸਦਰ ਕੁਮਾਰ ਦੇ ਐਸ.ਐਚ.ਓ ਅਜੇ ਕੁਮਾਰ ਪਰੋਚਾ, ਪੰਚਾਇਤ ਅਫ਼ਸਰ ਜਤਿੰਦਰ ਸਿੰਘ, ਸਕੱਤਰ ਸਤਨਾਮ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।

Related Post

Instagram