ਲੱਦਾਖ : ਲੱਦਾਖ ਦੀ ਰਾਜਧਾਨੀ ਲੇਹ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿੱਜੀ ਬੱਸ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ ਹੁਣ ਤੱਕ 6 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ 100 ਤੋਂ ਵੱਧ ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਐਸਐਨਐਮ ਲੇਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਕੂਲ ਬੱਸ ਰਾਹੀਂ ਜਾ ਰਹੇ ਸਨ, ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਭਿਆਨਕ ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਇਸ 'ਚ 6 ਲੋਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਪਰ ਮਰਨ ਵਾਲਿਆਂ ਦੀ ਗਿਣਤੀ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।
