post

Admin

(Chief Editor)

ਵੱਡੀ ਖ਼ਬਰ : ਮਲਾਇਕਾ ਅਰੋੜਾ ਦੇ ਪਿਤਾ ਅਨਿਲ ਨੇ ਛੱਤ ਤੋਂ ਛਾਲ ਮਾਰ ਕੇ ਕਰ ਲਈ ਖੁਦਕੁਸ਼ੀ ......

post-img

ਬਾਲੀਵੁੱਡ : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਾਂਦਰਾ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ।ਫਿਲਹਾਲ ਪੁਲਿਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਅਭਿਨੇਤਰੀ ਦੇ ਸਾਬਕਾ ਪਤੀ ਅਰਬਾਜ਼ ਖਾਨ ਵੀ ਮੌਕੇ ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਸੀ ਕਿ ਮਲਾਇਕਾ ਦੇ ਪਿਤਾ ਕਾਫੀ ਸਮੇਂ ਤੋਂ ਬੀਮਾਰ ਸਨ। ਪਿਛਲੇ ਸਾਲ ਜੁਲਾਈ ਵਿੱਚ ਅਨਿਲ ਅਰੋੜਾ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅਦਾਕਾਰਾ ਨੂੰ ਹਸਪਤਾਲ ਚ ਆਪਣੀ ਮਾਂ ਜੋਇਸ ਨਾਲ ਦੇਖਿਆ ਗਿਆ।ਮੁੰਬਈ ਪੁਲਸ ਮੁਤਾਬਕ ਉਸ ਨੇ ਮੁੰਬਈ ਸਥਿਤ ਆਪਣੇ ਬਾਂਦਰਾ ਸਥਿਤ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ ਸੀ। ਪੁਲਸ ਅਧਿਕਾਰੀਆਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਘਟਨਾ ਦੇ ਪਿੱਛੇ ਦੇ ਹਾਲਾਤਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਉਸ ਨੇ ਅਜਿਹਾ ਕਿਉਂ ਕੀਤਾ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Related Post

Instagram