post

Jasbeer Singh

(Chief Editor)

Patiala News

ਪਟਿਆਲਾ ਜੇਲ ਵਿੱਚ ਬੰਦ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਨੇ ਜੇਲ੍ਹ ਪ੍ਰਸ਼ਾਸਨ ਤੇ ਮਾੜਾ ਵਿਵਹਾਰ ਕਰਨ ਦਾ ਦੋਸ਼

post-img

ਪਟਿਆਲਾ ਜੇਲ ਵਿੱਚ ਬੰਦ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਨੇ ਜੇਲ੍ਹ ਪ੍ਰਸ਼ਾਸਨ ਤੇ ਮਾੜਾ ਵਿਵਹਾਰ ਕਰਨ ਦਾ ਦੋਸ਼ ਲਗਾਇਆ ਮਾਲੀ ਨੇ ਦੂਰ ਦੁਰਾਡੇ ਦੀ ਜੇਲ੍ਹ ਵਿੱਚ ਭੇਜਣ ਦਾ ਖਦਸ਼ਾ ਜ਼ਾਹਰ ਕੀਤਾ ਪਟਿਆਲਾ : ਪਿਛਲੇ ਦਿਨੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਤੇ ਮੁਹਾਲੀ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਵਿਦਿਆਰਥੀ ਆਗੂ ਅਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੇ ਜੇਲ੍ਹ ਪ੍ਰਸ਼ਾਸਨ ਉੱਤੇ ਉਸ ਨਾਲ ਦੁਰਵਿਹਾਰ ਕਰਨ ਦਾ ਦੋਸ ਲਗਾਇਆ। ਅੱਜ ਇੱਥੇ ਸੈਂਟਰਲ ਜੇਲ੍ਹ ਪਟਿਆਲਾ ਵਿੱਚ ਜੁਡੀਸ਼ਲ ਹਿਰਾਸਤ ਦੌਰਾਨ ਬੰਦ ਮਾਲਵਿੰਦਰ ਸਿੰਘ ਮਾਲੀ ਨੇ ਉਸ ਦੇ ਛੋਟੇ ਭਰਾ ਰਣਜੀਤ ਸਿੰਘ ਗਰੇਵਾਲ ਨੂੰ ਫੋਨ ਰਾਹੀਂ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀਆਂ ਅੱਖਾਂ ਦਾ ਅਪਰੇਸ਼ਨ ਹੋਣਾ ਸੀ,ਜਿਸ ਸਬੰਧੀ ਤਿੰਨ ਦਿਨ ਪਹਿਲਾਂ ਜੇਲ੍ਹ ਵਿਚ ਆਈਆਂ ਰਿਪੋਰਟਾਂ ਨੂੰ ਉਸ ਨੂੰ ਨਹੀਂ ਦਿੱਤੀਆਂ ਗਈਆਂ। ਇਸੇ ਤਰ੍ਹਾਂ ਮੁਲਾਕਾਤ ਕਰਨ ਆਏ ਉਸ ਦੇ ਛੋਟੇ ਭਰਾ ਰਣਜੀਤ ਸਿੰਘ ਗਰੇਵਾਲ ਨੂੰ 3 ਘੰਟਿਆਂ ਦੀ ਖੱਜਲਖੁਆਰੀ ਤੋਂ ਬਾਅਦ ਮਿਲਾਇਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਕਿਸੇ ਦੂਰ ਦੁਰਾਡੇ ਦੀ ਜੇਲ੍ਹ ਵਿੱਚ ਭੇਜਣ ਦੀਆਂ ਤਰਕੀਬਾਂ ਘੜੀਆਂ ਜਾ ਰਹੀਆਂ ਹਨ, ਤਾਂ ਕਿ ਉਸ ਨੂੰ ਵੱਧ ਤੋਂ ਵੱਧ ਪ੍ਰੇਸ਼ਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਇਲਾਜ਼ ਖੁਣੋਂ ਉਸ ਦਾ ਕੋਈ ਸ਼ਰੀਰਕ ਨੁਕਸਾਨ ਹੋਇਆ ਤਾਂ ਜੇਲ੍ਹ ਪ੍ਰਸ਼ਾਸਨ ਜ਼ਿਮੇਵਾਰ ਹੋਵੇਗਾ। ਉਨ੍ਹਾਂ ਵੱਖ ਵੱਖ ਜਥੇਬੰਦੀਆਂ,ਸੰਸਥਾਵਾਂ ਅਤੇ ਬੁਧੀਜੀਵੀਆਂ ਵੱਲੋਂ ਉਠਾਈ ਆਵਾਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਮੁਲਾਕਾਤ ਕਰਨ ਲਈ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇੱਥੇ ਖੱਜਲਖੁਆਰ ਹੀ ਹੋਣਗੇ।

Related Post