
ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮਮਤਾ ਬੈਨਰਜੀ ਦਿੱਤਾ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖਿ਼
- by Jasbeer Singh
- September 14, 2024

ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮਮਤਾ ਬੈਨਰਜੀ ਦਿੱਤਾ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖਿ਼ਲਾਫ਼ ਕਾਰਵਾਈ ਦਾ ਭਰੋਸਾ ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖਿ਼ਲਾਫ਼ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਡਾਕਟਰ ਬਾਰਿਸ਼ ਵਿੱਚ ਸੜਕ ’ਤੇ ਧਰਨਾ ਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਰਾਤਾਂ ਦੀ ਨੀਂਦ ਉੱਡੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਮੁੱਖ ਮੰਤਰੀ ਵਜੋਂ ਨਹੀਂ ਬਲਕਿ ਤੁਹਾਡੀ ਦੀਦੀ ਵਜੋਂ ਮਿਲਣ ਆਈ ਹਾਂ। ਬੈਨਰਜੀ ਨੇ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿੰਦੀ ਹਾਂ ਕਿ ਤੁਹਾਡੀਆਂ ਮੰਗਾਂ ’ਤੇ ਗੌਰ ਕਰਾਂਗੀ ਅਤੇ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਕਰਾਂਗੀ।ਉਨ੍ਹਾਂ ਧਰਨੇ ’ਤੇ ਬੈਠੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਦੀ ਅਪੀਲ ਕੀਤੀ। ਬੈਨਰਜੀ ਨੇ ਇਹ ਐਲਾਨ ਵੀ ਕੀਤਾ ਕਿ ਸਾਰੇ ਸਰਕਾਰੀ ਹਸਪਤਾਲਾਂ ਦੀਆਂ ਮਰੀਜ਼ ਭਲਾਈ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਗਿਆ ਹੈ। ਬੈਨਰਜੀ ਨੇ ਕਿਹਾ , ‘‘ਸੰਕਟ ਨੂੰ ਸੁਲਝਾਉਣ ਦੀ ਇਹ ਮੇਰੀ ਆਖਰੀ ਕੋਸ਼ਿਸ਼ ਹੈ।ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਉਹ ਗੱਲਬਾਤ ਹੋਣ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਸਮਝੌਤਾ ਕਰਨ ਨੂੰ ਤਿਆਰ ਨਹੀਂ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.