post

Admin

(Chief Editor)

National

ਅਰੁਣਾਚਲ `ਚ 70 ਸਾਲਾ ਔਰਤ ਨਾਲ ਜਬਰ-ਜਨਾਹ ਕਰਨ ਵਾਲਾ ਗ੍ਰਿਫ਼ਤਾਰ

post-img

ਅਰੁਣਾਚਲ `ਚ 70 ਸਾਲਾ ਔਰਤ ਨਾਲ ਜਬਰ-ਜਨਾਹ ਕਰਨ ਵਾਲਾ ਗ੍ਰਿਫ਼ਤਾਰ

ਈਟਾਨਗਰ, 14 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਜਿਲਾ ਲੋਅਰ ਦਿਬਾਂਗ ਵੈਲੀ ਵਿਖੇ ਇਕ ਬਜ਼ੁਰਗ ਮਹਿਲਾ ਨਾਲ ਜਬਰ ਜਨਾਹ (Rape) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹੈ ਇਹ ਵਿਅਕਤੀ ਜਿਸ ਵਲੋਂ ਦਿੱਤਾ ਗਿਆ ਘਟਨਾ ਨੂੰ ਅੰਜਾਮ

ਮਿਲੀ ਜਾਣਕਾਰੀ ਅਨੁਸਾਰ ਅਰੁਣਾਚਲ ਪ੍ਰਦੇਸ਼ ਦੇ ਜਿਲਾ ਲੋਅਰ ਦਿਬਾਂਗ ਵੈਲੀ (Lower Dibang Valley District) ਦੇ ਇਕ ਦੂਰ-ਦਰਾਡੇ ਦੇ ਪਿੰਡ ਵਿਚ ਜੋ ਇਕ ਵਿਅਕਤੀ ਵਲੋਂ ਖੇਤਾਂ ਤੋਂ ਘਰ ਵਾਪਸ ਆ ਰਹੀ ਇਕ 70 ਸਾਲਾ ਮਹਿਲਾ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ ਹੈ ਵਿਚ ਮੁਲਜਮ ਦੀ ਪਛਾਣ ਕਾਂਗਰੀ ਪਰਟਿਨ ਦੇ ਤੌਰ 'ਤੇ ਹੋਈ ਹੈ । ਦੱਸਣਯੋਗ ਹੈ ਕਿ ਮੁਲਜਮ ਮਹਿਲਾ ਦਾ ਜਿਨਸੀ ਸ਼ੋਸ਼ਣ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ ।

ਕੀ ਦੱਸਿਆ ਪੁਲਸ ਨੇ

ਪੁਲਸ ਨੇ ਦੱਸਿਆ ਕਿ ਘਟਨਾ ਦੇ ਸਬੰਧ `ਚ ਡੰਬੁਕ ਥਾਣੇ `ਚ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ (Case registered) ਕੀਤਾ ਗਿਆ ਹੈ । ਇਨ੍ਹਾਂ `ਚ ਜਬਰ-ਜ਼ਨਾਹ ਅਤੇ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਧਾਰਾਵਾਂ ਵੀ ਸ਼ਾਮਲ ਹਨ । ਪੁਲਸ ਮੁਤਾਬਕ, ਮੁਲਜ਼ਮ ਦੀ ਪਛਾਣ ਕਾਂਗਰੀ ਪਰਟਿਨ ਵਜੋਂ ਹੋਈ ਹੈ ਅਤੇ ਉਸ ਨੂੰ ਬਾਅਦ `ਚ ਗ੍ਰਿਫ਼ਤਾਰ (Arrested) ਕਰ ਲਿਆ ਗਿਆ । ਮੁਲਜ਼ਮ ਨੂੰ ਅਦਾਲਤ `ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ `ਚ ਭੇਜ ਦਿੱਤਾ ਗਿਆ ।

Related Post

Instagram