post

Admin

(Chief Editor)

Crime

ਮੋਗਾ ਦੇ ਪਿੰਡ ਸੁੱਖਾਨੰਦ ਵਿਖੇ ਕਰ ਦਿੱਤਾ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ

post-img

ਮੋਗਾ ਦੇ ਪਿੰਡ ਸੁੱਖਾਨੰਦ ਵਿਖੇ ਕਰ ਦਿੱਤਾ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ

ਮੋਗਾ, 18 ਜੂਨ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਪਿੰਡ ਸੁੱਖਾਨੰਦ ਵਿਖੇ ਬੀਤੀ ਦੇਰ ਰਾਤ ਇਕ ਗੋਲੀਬਾਰੀ ਦੀ ਵਾਪਰੀ ਘਟਨਾ ਦੌਰਾਨ ਇਕ ਵਿਅਕਤੀ ਦਾ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ

ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੁੱਖਾਨੰਦ ਵਿੱਚ ਦੇਰ ਰਾਤ ਗੋਲੀਬਾਰੀ (Shooting) ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਗਿਆ ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ । ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਉਰਫ਼ ਗੱਗੂ ਵਾਸੀ ਪਿੰਡ ਚੀਦਾ ਵਜੋਂ ਹੋਈ ਹੈ । ਘਟਨਾ ਦੀ ਸੂਚਨਾ ਮਿਲਣ ਉਪਰੰਤ ਡੀ. ਐਸ. ਪੀ. ਬਾਘਾਪੁਰਾਣਾ ਅਤੇ ਐੱਸ. ਆਈ. ਮੰਗਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ `ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ।

ਕੀ ਜਾਣਕਾਰੀ ਦਿੱਤੀ ਡੀ. ਐਸ. ਪੀ. ਨੇ

ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਬਾਘਾ ਪੁਰਾਣਾ ਜਸਬਿੰਦਰ ਸਿੰਘ ਖੈਹਰਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਹਨ । ਪੁਲਸ ਅਨੁਸਾਰ ਮੁੱਢਲੀ ਜਾਂਚ ਵਿੱਚ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ, ਜਿਸ ਕਾਰਨ ਇਹ ਘਟਨਾ ਵਾਪਰੀ ਹੋਣ ਦਾ ਸ਼ੱਕ ਹੈ । ਫਿਲਹਾਲ ਪੁਲਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ।

Related Post

Instagram