
ਨਗਰ ਪੰਚਾਇਤ ਘਨੌਰ ਦੀ ਪ੍ਰਧਾਨ ਮਨਦੀਪ ਕੌਰ ਸਿੱਧੂ ਵੱਲੋਂ ਵਾਰਡਾਂ 'ਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
- by Jasbeer Singh
- January 25, 2025

ਨਗਰ ਪੰਚਾਇਤ ਘਨੌਰ ਦੀ ਪ੍ਰਧਾਨ ਮਨਦੀਪ ਕੌਰ ਸਿੱਧੂ ਵੱਲੋਂ ਵਾਰਡਾਂ 'ਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ - ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਘਨੌਰ 'ਚ ਵਿਕਾਸ ਕਾਰਜ ਸਿਖਰਾਂ ਤੇ : ਪਰਮਿੰਦਰ ਸਿੰਘ ਪੰਮਾ ਘਨੌਰ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਘਨੌਰ 'ਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਘਨੌਰ ਦੇ ਨਵੇਂ ਬਣੇ ਪ੍ਰਧਾਨ ਮਨਦੀਪ ਕੌਰ ਸਿੱਧੂ ਵੱਲੋਂ ਘਨੌਰ ਦੇ ਵਾਰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ ਗਿਆ । ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਰਹਿਨੁਮਾਈ ਹੇਠ ਘਨੌਰ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ । ਵਾਰਡ ਦੇ ਹਰ ਇੱਕ ਨਾਗਰਿਕ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਇਸ ਦੌਰਾਨ ਪ੍ਰਧਾਨ ਮਨਦੀਪ ਕੌਰ ਸਿੱਧੂ ਨੇ ਸਬੰਧਤ ਅਧਿਕਾਰੀਆਂ ਨਾਲ ਵਾਰਡਾਂ 'ਚ ਪੈ ਰਹੀ ਸ਼ੁੱਧ ਪਾਣੀ ਦੀ ਪਾਈਪ ਲਾਈਨ ਦਾ ਜਾਇਜ਼ਾ ਲਿਆ ਅਤੇ ਵਾਰਡ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਇਥੋਂ ਦੇ ਮੁਹੱਲਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਆ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਲੰਘੀਆਂ ਸਰਕਾਰਾਂ ਵਿੱਚ ਘਨੌਰ ਵਿੱਚ ਪਾਣੀ ਦੀ ਨਿਕਾਸੀ ਦਾ ਬੜਾ ਬੂਰਾ ਹਾਲ ਸੀ । ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਬਣੇ ਅਤੇ ਉਨ੍ਹਾਂ ਨੇ ਇਥੋਂ ਦੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਨੇੜੇ ਹੋ ਕੇ ਸੁਣਿਆ ਅਤੇ ਉਨ੍ਹਾਂ ਨੂੰ ਹੱਲ ਵੀ ਕੀਤਾ ਹੈ । ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਗੁਰਲਾਲ ਵੱਲੋਂ ਕੁਝ ਮਹੀਨੇ ਪਹਿਲਾਂ ਸਾਢੇ ਪੰਜ ਕਰੋੜ ਦੀ ਲਾਗਤ ਨਾਲ ਘਨੌਰ ਸ਼ਹਿਰ 'ਚ ਪਏ ਹੋਏ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਪਾਈਪ ਲਾਈਨ ਵਿਛਾਈ ਗਈ। ਜਿਸ ਦਾ ਕੰਮ ਮੁਕੰਮਲ ਹੋ ਚੁੱਕਾ ਹੈ । ਹੁਣ ਘਨੌਰ ਨਿਵਾਸੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਨਾਲੀਆਂ 'ਚ ਖੜਨ ਵਾਲੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ । ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮਾਂ ਨੂੰ ਵੀ ਜਲਦ ਨੇਪਰੇ ਚਾੜ੍ਹਿਆ ਜਾਵੇਗਾ । ਇਸ ਮੌਕੇ ਪ੍ਰਧਾਨ ਮਨਦੀਪ ਕੌਰ ਸਿੱਧੂ ਨੇ ਕਿਹਾ ਕਿ ਵਿਧਾਇਕ ਗੁਰਲਾਲ ਘਨੌਰ ਵੱਲੋਂ ਹਲਕੇ ਦੇ ਲੋਕਾਂ ਨੂੰ ਜਿਥੇ ਪੀਣ ਯੋਗ ਸਾਫ ਸੁਥਰਾ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਸੜਕਾਂ ਗਲੀਆ-ਨਾਲੀਆਂ, ਸਟਰੀਟ ਲਾਈਟਾਂ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਦੋਂ ਕਿ ਲੋਕਾਂ ਲਈ ਮਾਨ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਸਮੇਤ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਪੰਮਾ, ਸੀਨੀਅਰ ਮੀਤ ਪ੍ਰਧਾਨ ਅੰਕਿਤ ਸੂਦ, ਮੀਤ ਪ੍ਰਧਾਨ ਰਵੀ ਕੁਮਾਰ, ਕੌਂਸਲਰ ਗੁਰਵਿੰਦਰ ਸਿੰਘ ਕਾਲਾ, ਕੌਂਸਲਰ ਮੁਖਤਿਆਰ ਸਿੰਘ ਗੁਰਾਇਆ, ਕੌਂਸਲਰ ਬਲਜਿੰਦਰ ਸਿੰਘ, ਕੌਂਸਲਰ ਚਰਨਜੀਤ ਕੌਰ ਪਤਨੀ ਪ੍ਰੇਮ ਸਿੰਘ ਵੜੈਚ, ਮੱਖਣ ਖਾਨ, ਸੁਰਿੰਦਰ ਤੁਲੀ, ਗੱਬਰ ਸਿੰਘ, ਰਾਮ ਆਸਰਾ ਆਦਿ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ ।