
ਮਨੀਪੁਰ ਪੁਲਸ ਨੇ ਕੀਤਾ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਸੱਤ ਜਣਿਆਂ ਨੂੰ ਗ੍ਰਿਫ਼ਤਾਰ
- by Jasbeer Singh
- November 23, 2024

ਮਨੀਪੁਰ ਪੁਲਸ ਨੇ ਕੀਤਾ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਇੰਫਾਲ : ਭਾਰਤ ਦੇਸ਼ ਦੇ ਸੂਬੇ ਮਨੀਪੁਰ ਪੁਲਸ ਨੇ ਚੁਣੇ ਲੋਕ ਨੁਮਾਇੰਦਿਆਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸੇ ਦੌਰਾਨ ਮਨੀਪੁਰ ਦੇ ਇੱਕ ਮੰਤਰੀ ਨੇ ਭੀੜ ਦੇ ਹਮਲੇ ਤੋਂ ਬਚਣ ਲਈ ਇੰਫਾਲ ਪੂਰਬੀ ਜ਼ਿਲ੍ਹੇ ’ਚ ਸਥਿਤ ਆਪਣੇ ਜੱਦੀ ਘਰ ਦੇ ਚਾਰੇ ਪਾਸੇ ਕੰਡੇਦਾਰ ਤਾਰ ਤੇ ਲੋਹੇ ਦਾ ਜੰਗਲਾ ਲਗਵਾ ਲਿਆ ਹੈ । ਅਧਿਕਾਰੀਆਂ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਸੱਤੇ ਮੁਲਜ਼ਮਾਂ ਨੂੰ ਪਿਛਲੇ ਦੋ ਦਿਨਾਂ ਅੰਦਰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ । ਇਸ ਤੋਂ ਪਹਿਲਾਂ ਵਿਧਾਇਕਾਂ ਤੇ ਮੰਤਰੀਆਂ ਦੀਆਂ ਰਿਹਾਇਸ਼ਾਂ ’ਤੇ ਅਗਜ਼ਨੀ ਕਰਨ ਦੇ ਦੋਸ਼ ਹੇਠ 25 ਜਣੇ ਗ੍ਰਿਫ਼ਤਾਰ ਕੀਤੇ ਗਏ ਸਨ । ਇਸੇ ਦੌਰਾਨ ਮਨੀਪੁਰ ਦੇ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਬਾਰੇ ਮੰਤਰੀ ਐੱਲ ਸੁਸਿੰਦਰੋ ਮੇਇਤੀ ਨੇ ਆਪਣੇ ਜੱਦੀ ਘਰ ਦੇ ਚਾਰੇ ਪਾਸੇ ਕੰਡੇਦਾਰ ਤਿਆਰ ਤੇ ਲੋਹੇ ਦਾ ਜੰਗਲਾ ਲਗਵਾ ਲਿਆ ਹੈ । ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਤਿੰਨ ਮਈ ਨੂੰ ਹੋਏ ਹਮਲੇ ਤੋਂ ਬਾਅਦ ਤੀਜੀ ਵਾਰ 16 ਨਵੰਬਰ ਨੂੰ ਉਸ ਦੀਆਂ ਜਾਇਦਾਦਾਂ ’ਤੇ ਹਮਲਾ ਕੀਤਾ ਗਿਆ ਹੈ । ਇਸੇ ਦੌਰਾਨ ਨੈਸ਼ਨਲ ਪੀਪਲਜ਼ ਪਾਰਟੀ ਦੀ ਮਨੀਪੁਰ ਇਕਾਈ ਨੇ ਆਪਣੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਬੀਰੇਨ ਸਿੰਘ ਸਰਕਾਰ ਵੱਲੋਂ ਸੱਦੀ ਗਈ ਕਿਸੇ ਵੀ ਮੀਟਿੰਗ ’ਚ ਸ਼ਾਮਲ ਨਾ ਹੋਣ ।