post

Jasbeer Singh

(Chief Editor)

Punjab

ਮਾਨਸਾ ਤੋਂ ਬਹੁਤ ਹੀ ਦੁਖਦਾਈ ਖਬਰ , ਪਿੰਡ ਕਾਹਨਗੜ੍ਹ ‘ਚ ਇਕ ਬੱਚੇ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ..

post-img

ਪੰਜਾਬ,(ਮਾਨਸਾ)24 -ਜੁਲਾਈ -2024 : ਮਾਨਸਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਨਜ਼ਦੀਕੀ ਪਿੰਡ ਕਾਹਨਗੜ੍ਹ ‘ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ।ਜਾਣਕਾਰੀ ਅਨੁਸਾਰ ਗੁਰਸਾਹਿਬ ਸਿੰਘ ਆਪਣੇ ਤਾਏ ਨਾਲ ਖੇਤ ਗਿਆ, ਜਿੱਥੇ ਉਹ ਅਚਾਨਕ ਟਰੈਕਟਰ ਤੋਂ ਡਿੱਗ ਗਿਆ। ਡਿੱਗਣ ਤੋਂ ਬਾਅਦ ਉਹ ਪਿੱਛੇ ਰੋਟਾਵੇਟਰ ‘ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਗੁਰਸਾਹਿਬ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮਾਸੂਮ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਦੇ ਨਾਲ-ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Related Post