post

Jasbeer Singh

(Chief Editor)

Punjab

ਓਲੰਪਿਕ ਖੇਡਾਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ

post-img

ਓਲੰਪਿਕ ਖੇਡਾਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ : ਓਲੰਪਿਕ ਖੇਡਾਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਅੰਮ੍ਰਿਤਸਰ ਪਹੁੰਚੀ, ਜਿੱਥੇ ਉਹ ਪੂਰੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਥੇ ਹੀ ਬੀਤੀ ਸ਼ਾਮ ਵਾਹਗਾ ਬਾਰਡਰ `ਤੇ ਰਿਟਰੀਟ ਸਮਾਰੋਹ ਵੀ ਦੇਖਿਆ, ਜਿਥੇ ਉਹ ਪਹਿਲੀ ਵਾਰ ਗਈ ਸੀ। ਮਨੂ ਭਾਕਰ ਨੇ ਦੱਸਿਆ ਕਿ ਉਹ ਪਹਿਲੀ ਵਾਰ ਪੰਜਾਬ ਆਈ ਹੈ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਥੇ ਆ ਕੇ ਉਸ ਨੂੰ ਸ਼ਾਂਤੀ ਮਿਲੀ ਹੈ। ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਉਸ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ ਤਾਂ ਉਸ ਨੂੰ ਹਾਸਲ ਕਰਨ ਲਈ ਪ੍ਰਮਾਤਮਾ ਵੀ ਤੁਹਾਡੀ ਮਦਦ ਕਰਦਾ ਹੈ।ਮਨੂ ਭਾਕਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਬੀਤੀ ਸ਼ਾਮ ਵਾਹਗਾ ਬਾਰਡਰ `ਤੇ ਰੀਟਰੀਟ ਸਮਾਰੋਹ ਦਾ ਆਨੰਦ ਲਿਆ। ਇਸ ਮੌਕੇ ਉਨ੍ਹਾਂ ਸਮਾਗਮ ਵਿੱਚ ਬੀ.ਐਸ.ਐਫ ਦੇ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਬੀਐਸਐਫ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਉੱਥੇ ਰੀਟਰੀਟ ਸੈਰੇਮਨੀ ਤੋਂ ਬਾਅਦ ਮਨੂ ਭਾਕਰ ਨੇ ਕਿਹਾ ਕਿ ਮੈਂ ਪਹਿਲੀ ਵਾਰ ਪੰਜਾਬ ਆਇਆ ਹਾਂ ਅਤੇ ਬਹੁਤ ਸੁਣਿਆ ਹੈ ਕਿ ਅੰਮ੍ਰਿਤਸਰ ਵਿੱਚ ਵਾਹਗਾ ਬਾਰਡਰ ਹੈ, ਜਿੱਥੇ ਦੋ ਬਾਰਡਰ ਮਿਲਦੇ ਹਨ, ਇੱਕ ਭਾਰਤ ਅਤੇ ਦੂਜਾ ਪਾਕਿਸਤਾਨ।

Related Post