July 6, 2024 01:15:05
post

Jasbeer Singh

(Chief Editor)

Punjab, Haryana & Himachal

ਯਮੁਨਾਨਗਰ ਤੋਂ ਕਈ ਕਾਂਗਰਸੀ ਕੁਮਾਰੀ ਸ਼ੈਲਜਾ ਨੂੰ ਮਿਲੇ

post-img

ਕਾਂਗਰਸ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਯਮੁਨਾਨਗਰ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸ਼ਿਆਮ ਸੁੰਦਰ ਬੱਤਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯਮੁਨਾਨਗਰ ਤੋਂ ਕਈ ਵਰਕਰ ਕੁਮਾਰੀ ਸ਼ੈਲਜਾ ਨੂੰ ਉਨ੍ਹਾਂ ਦੀ ਜਿੱਤ ਤੇ ਵਧਾਈ ਦੇਣ ਲਈ ਗਏ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ, ਜਿਸ ਦਾ ਸਬੂਤ ਲੋਕ ਸਭਾ ਚੋਣਾਂ ਵਿੱਚ ਪ੍ਰਤੱਖ ਰੂਪ ਵਿੱਚ ਦਿਖਾਈ ਦਿੱਤਾ ਹੈ। ਸ੍ਰੀ ਬੱਤਰਾ ਨੇ ਕਿਹਾ ਕਿ ਹਰਿਆਣਾ ਦੀਆਂ ਲੋਕ ਸਭਾ ਚੋਣਾਂ ਵਿੱਚ 5 ਸੀਟਾਂ ’ਤੇ ਜਿੱਤ ਹਾਸਲ ਕਰਕੇ ਕਾਂਗਰਸ ਨੇ ਸਾਬਤ ਕਰ ਦਿੱਤਾ ਹੈ ਕਿ ਬਿਆਨਬਾਜ਼ੀ ਅਤੇ ਜ਼ਮੀਨੀ ਪੱਧਰ ਤੇ ਕੀਤੇ ਕੰਮਾਂ ਵਿੱਚ ਕੀ ਅੰਤਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੁਮਾਰੀ ਸ਼ੈਲਜਾ ਨੇ ਸਿਰਸਾ ਵਿੱਚ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਕੇ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਬੱਤਰਾ ਨੇ ਕਿਹਾ ਕਿ ਇਸ ਸਮੇਂ ਭਾਜਪਾ ਦੇ ਲੋਕ ਅੰਦਰੋਂ ਡਰੇ ਹੋਏ ਹਨ, ਇਸ ਲਈ ਵੱਖ-ਵੱਖ ਚਾਲਾਂ ਰਾਹੀਂ ਜਨਤਾ ਨੂੰ ਗੁੰਮਰਾਹ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੈਲਜਾ ਨੇ ਕਾਂਗਰਸੀ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਜ਼ਿਲ੍ਹਾ ਕੌਂਸਲਰ ਅਸ਼ੋਕ ਕੁਮਾਰ, ਸੂਬਾ ਸਕੱਤਰ ਯੂਥ ਕਾਂਗਰਸ ਕਰਨ ਛਾਬੜਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਕਾਸ਼ ਬੱਤਰਾ, ਵਰਿੰਦਰ ਸੈਣੀ ਨੰਬਰਦਾਰ, ਧਰਮਵੀਰ, ਬਲਵਿੰਦਰ ਸੇਠੀ, ਜ਼ਿਲ੍ਹਾ ਕੋਆਰਡੀਨੇਟਰ ਅਨੁਸੂਚਿਤ ਵਿਭਾਗ ਲਛਮਣ ਅੰਸਲ ਹਾਜ਼ਰ ਸਨ ।

Related Post