ਉੜੀਸਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਨਵੀਂ ਦਿੱਲੀ, 19 ਅਗਸਤ - ਉੜੀਸਾ 'ਚ ਬਿਜਲੀ ਡਿੱਗਣ ਦੀਆਂ ਘਟਨਾਵਾਂ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ ਦੋ ਦਿਨਾਂ ਵਿੱਚ ਸੂਬੇ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 15 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਘਟਨਾਵਾਂ ਸੂਬੇ ਦੇ ਵੱਖ-ਵੱਖ 5 ਜ਼ਿਲਿਆਂ 'ਚ ਵਾਪਰੀਆਂ ਹਨ।
