post

Jasbeer Singh

(Chief Editor)

Punjab

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ

post-img

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਸੰਗਤਪੁਰਾ `ਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ ਗਏ ਹਨ, ਜਿਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਪਰ ਕਈਆਂ ਦੇ ਹਾਲੇ ਵੀ ਫਸੇ ਹੋਣ ਦਾ ਖਦਸ਼ਾ ਹੈ, ਜਿਸ ਲਈ ਰਾਹਤ ਕਾਰਜ ਜਾਰੀ ਹਨ।ਜਾਣਕਾਰੀ ਅਨੁਸਾਰ ਲੈਂਟਰ ਦਾ ਕੰਮ ਅਜੇ ਪੂਰਾ ਹੀ ਹੋਇਆ ਸੀ ਕਿ ਅਚਾਨਕ ਡਿੱਗ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮਲਬੇ ਹੇਠ ਦੱਬੇ 8 ਤੋਂ 10 ਲੋਕਾਂ ਨੂੰ ਕੱਢ ਕੇ ਵੱਖ-ਵੱਖ ਹਸਪਤਾਲਾਂ `ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉਚ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਪਹੁੰਚ ਗਏ ਸਨ। ਲੈਂਟਰ ਦੇ ਮਲਬੇ ਨੂੰ ਜੇਸੀਬੀ ਦੀ ਮਦਦ ਨਾਲ ਹਟਾਉਣ ਦਾ ਕੰਮ ਜਾਰੀ ਹੈ।ਘਟਨਾ ਸਬੰਧੀ ਮੌਕੇ `ਤੇ ਹਾਜ਼ਰ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਸੰਗਤਪੁਰਾ ਗੁਰਦੁਆਰਾ ਵਿਖੇ (ਨੇੜੇ ਚੋਹਲਾ ਸਾਹਿਬ) ਲੈਂਟਰ ਡਿੱਗਣ ਦੀ ਘਟਨਾ `ਚ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਇਥੇ ਲੇਬਰ ਜਾਂ ਸ਼ਰਧਾਲੂ ਸੀ, ਉਹ ਕੁੱਲ 12 ਜਣੇ ਜ਼ਖ਼ਮੀ ਹੋਏ ਸਨ, ਜਿਨ੍ਹਾਂ ਦੇ ਸੱਟਾਂ ਲੱਗੀਆਂ ਅਤੇ ਹਨ ਉਨ੍ਹਾਂ ਨੂੰ ਕੱਢ ਕੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਹਸਪਤਾਲਾਂ `ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

Related Post