

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਚ ਸਮਾਗਮਾਂ ਦੀ ਪੰਜ ਰੋਜ਼ਾ ਲੜੀ ਤਹਿਤ ਬੀਤੀ ਰਾਤ ਦੂਜੇ ਸਮਾਗਮ ਵਿਚ ਬੀਬੀ ਕੰਵਲਜੀਤ ਕੌਰ ਮਸਕੀਨ ਦੇ ਰਾਗੀ ਜਥੇ ਨੇ ਗੁਰਬਾਣੀ ਨਾਲ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ। ਗੁਰਦੁਆਰੇ ਦੇ ਸੀਨੀਅਰ ਮੀਤ ਗ੍ਰੰਥੀ ਗਿਆਨ ਸ਼ੁਬੇਗ ਸਿੰਘ ਨੇ ਰਹਿਰਾਸ ਦਾ ਪਾਠ ਕਰ ਕੇ ਸਮਾਗਮ ਦੀ ਆਰੰਭਤਾ ਕੀਤੀ। ਭਾਈ ਗੌਤਮ ਸਿੰਘ ਜੀ ਹਜ਼ੂਰੀ ਰਾਗੀ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪੰਥ ਵਿਦਵਾਨ ਗਿਆਨੀ ਸਾਹਿਬ ਸਿੰਘ ਨੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂੰ ਕਰਵਾਇਆ। ਬੀਬੀ ਕੰਵਲਜੀਤ ਕੌਰ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਨੂੰ ਤਿਆਗ ਕੇ ਖੰਡੇ ਬਾਟੇ ਦਾ ਅੰਮ੍ਰਿਤ ਛਕਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਅਨੁਸਾਰ ਅੰਮ੍ਰਿਤ ਵੇਲੇ ਦਾ ਇਸ਼ਨਾਨ ਕਰਨਾ ਹਰ ਇਕ ਸਿੱਖ ਦਾ ਮੁੱਢਲਾ ਧਰਮ ਹੈ ਜੋ ਅੰਮ੍ਰਿਤ ਵੇਲੇ ਦੇ ਇਸ਼ਨਾਨ ਨੂੰ ਨੇਮ ਤੇ ਪ੍ਰੇਮ ਨਾਲ ਨਿਭਾਉਂਦਾ ਹੈ ਤਾਂ ਉਹ ਪ੍ਰਮਾਤਮਾ ਨਾਲ ਜੁੜਦਾ ਹੈ। ਇਸ ਮੌਕੇ ਭਗਵੰਤ ਸਿੰਘ ਖਾਲਸਾ, ਕੁਲਵੰਤ ਸਿੰਘ ਰਫੀਕ, ਦਲਜੀਤ ਸਿੰਘ, ਸੁਖਚੈਨ ਸਿੰਘ, ਮਲਕਿੰਦਰ ਸਿੰਘ, ਨਰਿੰਦਰਪਾਲ ਸਿੰਘ, ਗਗਨਦੀਪ ਸਿੰਘ ਮੌਜੂਦ ਸਨ। ਮੰਚ ਦਾ ਸੰਚਾਲਨ ਨਰਿੰਦਰ ਸਿੰਘ ਭਿੰਡਰ ਨੇ ਬਾਖੂਬੀ ਕੀਤਾ। ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ ਸੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.