ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦੋ ਸਕੂਲਾਂ ਵਿੱਚ ਮਾਸ ਕਾਉਂਸਲਿੰਗ
- by Jasbeer Singh
- November 7, 2025
ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦੋ ਸਕੂਲਾਂ ਵਿੱਚ ਮਾਸ ਕਾਉਂਸਲਿੰਗ -10ਵੀਂ ਅਤੇ 12ਵੀਂ ਤੋਂ ਬਾਅਦ ਵਿਦਿਆਰਥੀਆਂ ਲਈ ਕਰੀਅਰ ਮੌਕਿਆਂ ਅਤੇ ਸਵਰੋਜ਼ਗਾਰ ਬਾਰੇ ਜਾਣਕਾਰੀ ਪਟਿਆਲਾ, 7 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਉਲੀਕੇ ਮਾਸ ਕਾਂਊਸਲਿੰਗ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸਿੱਧੂਵਾਲ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਕਪੂਰੀ ਵਿੱਚ ਮਾਸ ਕਾਂਊਸਲਿੰਗ ਪ੍ਰੋਗਰਾਮ ਕੀਤਾ ਗਿਆ । ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਦੌਰਾਨ 10ਵੀਂ ਅਤੇ 12ਵੀਂ ਤੋਂ ਬਾਅਦ ਵਿਦਿਆਰਥੀਆਂ ਲਈ ਵੱਖ-ਵੱਖ ਖੇਤਰਾਂ ਵਿੱਚ ਉਪਲਬਧ ਕਰੀਅਰ ਮੌਕਿਆਂ ਅਤੇ ਸਵਰੋਜ਼ਗਾਰ ਬਾਰੇ ਕਿੱਤਾ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਵਿੱਚ 457 ਵਿਦਿਆਰਥੀਆਂ ਨੇ ਭਾਗ ਲਿਆ ਤੇ ਇਹ ਪ੍ਰੋਗਰਾਮ ਪੂਰੇ ਨਵੰਬਰ ਮਹੀਨੇ ਦੌਰਾਨ ਜਾਰੀ ਰਹੇਗਾ ਤਾਂ ਜੋ ਵੱਧ ਤੋਂ ਵੱਧ ਸਕੂਲਾਂ ਵਿੱਚ ਮਾਸ ਕਾਂਊਸਲਿੰਗ ਪ੍ਰੋਗਰਾਮ ਕੀਤਾ ਜਾ ਸਕੇ ।
